Mankind · an-Nas · سورة الناس · 6 ayahs

بِسْمِ اللَّهِ الرَّحْمَٰنِ الرَّحِيمِ

ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

قُلْ أَعُوذُ بِرَبِّ النَّاسِ

(ਹੇ ਨਬੀ!) ਆਖ ਦਿਓ ਕਿ ਮੈਂ ਮਨੁੱਖਾਂ ਦੇ ਰੱਬ ਦੀ ਸ਼ਰਨ ਵਿਚ ਆਉਂਦਾ ਹਾਂ।

مَلِكِ النَّاسِ

ਸਾਰੇ ਮਨੁੱਖਾਂ ਦੇ ਪਾਤਸ਼ਾਹ ਦੀ (ਸ਼ਰਨ ਵਿਚ)।

إِلَٰهِ النَّاسِ

ਅਤੇ ਸਾਰੇ ਮਨੁੱਖਾਂ ਦੇ ਇਸ਼ਟ (ਅੱਲਾਹ) ਦੀ (ਸ਼ਰਨ ਵਿਚ ਆਉਂਦਾ ਹਾਂ)।

مِنْ شَرِّ الْوَسْوَاسِ الْخَنَّاسِ

ਉਸ ਭਰਮ ਭੁਲੇਖਾ ਪਾਉਣ ਵਾਲੇ ਸ਼ੈਤਾਨ ਦੀ ਬੁਰਾਈ ਤੋਂ (ਬਚਣ ਲਈ), ਜਿਹੜਾ (ਅੱਲਾਹ ਦਾ ਨਾਂ ਸੁਣਦੇ ਹੀ) ਭੱਜ ਜਾਂਦਾ ਹੈ।

الَّذِي يُوَسْوِسُ فِي صُدُورِ النَّاسِ

ਜਿਹੜਾ ਲੋਕਾਂ ਦੇ ਮਨਾਂ ਵਿਚ ਭਰਮ ਭੁਲੇਖੇ ਪਾਉਂਦਾ ਹੈ।

مِنَ الْجِنَّةِ وَالنَّاسِ

ਉਹ ਭਾਵੇਂ ਜਿੰਨਾਂ ਵਿੱਚੋਂ ਹੋਵੇ ਜਾਂ ਮਨੁੱਖਾਂ ਵਿੱਚੋਂ।