يس
ਯਾ, ਸੀਨ।
القرآن الكريمArif Haleem
بِسْمِ اللَّهِ الرَّحْمَٰنِ الرَّحِيمِ
ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।
يس
ਯਾ, ਸੀਨ।
وَالْقُرْآنِ الْحَكِيمِ
ਕਸਮ ਹੈ ਹਿਕਮਤ ਭਰੇ .ਕੁਰਆਨ ਦੀ।
إِنَّكَ لَمِنَ الْمُرْسَلِينَ
ਨਿਰਸੰਦੇਹ, ਤੁਸੀਂ (ਹੇ ਮੁਹੰਮਦ!) ਪੈਗ਼ੰਬਰਾਂ ਵਿੱਚੋਂ ਹੀ ਹੋ।
عَلَىٰ صِرَاطٍ مُسْتَقِيمٍ
ਅਤੇ ਸਿੱਧੇ ਰਾਹ ’ਤੇ ਹੋ।
تَنْزِيلَ الْعَزِيزِ الرَّحِيمِ
ਇਹ (.ਕੁਰਆਨ) ਜ਼ੋਰਾਵਰ ਤੇ ਮਿਹਰਾਂ ਵਾਲੇ (ਅੱਲਾਹ) ਵੱਲੋਂ ਉਤਾਰਿਆ ਗਿਆ ਹੈ।
لِتُنْذِرَ قَوْمًا مَا أُنْذِرَ آبَاؤُهُمْ فَهُمْ غَافِلُونَ
ਤਾਂ ਜੋ ਤੁਸੀਂ ਉਹਨਾਂ ਲੋਕਾਂ ਨੂੰ (ਕਿਆਮਤ ਤੋਂ) ਡਰਾਵੋ ਜਿਨ੍ਹਾਂ ਦੇ ਪਿਓ ਦਾਦਿਆਂ ਨੂੰ ਡਰਾਇਆ ਨਹੀਂ ਗਿਆ ਸੀ, ਇਸੇ ਕਾਰਨ ਉਹ ਵੀ (ਨਕਰ ਤੋਂ) ਬੇਪਰਵਾਹ ਹਨ।
لَقَدْ حَقَّ الْقَوْلُ عَلَىٰ أَكْثَرِهِمْ فَهُمْ لَا يُؤْمِنُونَ
ਨਿਰਸੰਦੇਹ, ਉਹਨਾਂ ਦੀ ਬਹੁ ਗਿਣਤੀ ਅੱਲਾਹ ਦੇ ਫ਼ੈਸਲੇ (ਭਾਵ ਅਜ਼ਾਬ) ਦੀ ਭਾਗੀ ਬਣ ਚੁੱਕੀ ਹੈ, ਸੋ ਇਹ ਈਮਾਨ ਨਹੀਂ ਲਿਆਉਣਗੇ।
إِنَّا جَعَلْنَا فِي أَعْنَاقِهِمْ أَغْلَالًا فَهِيَ إِلَى الْأَذْقَانِ فَهُمْ مُقْمَحُونَ
ਅਸਾਂ ਉਹਨਾਂ ਦੇ ਗਲਾਂ ਵਿਚ ਸੰਗਲ ਪਾ ਛੱਡੇ ਹਨ, ਜਿਹੜੇ ਉਹਨਾਂ ਦੀਆਂ ਠੋਡੀਆਂ ਤੀਕ ਹਨ ਇਸ ਲਈ ਉਹ ਸਿਰ ਚੁੱਕੀਂ ਖੜ੍ਹੇ ਹਨ।
وَجَعَلْنَا مِنْ بَيْنِ أَيْدِيهِمْ سَدًّا وَمِنْ خَلْفِهِمْ سَدًّا فَأَغْشَيْنَاهُمْ فَهُمْ لَا يُبْصِرُونَ
ਅਤੇ ਅਸੀਂ ਉਹਨਾਂ ਦੇ ਅੱਗੇ (ਨਫ਼ਰਤ ਦੀ) ਇਕ ਕੰਧ ਖੜ੍ਹੀ ਕਰ ਛੱਡੀ ਹੈ ਅਤੇ ਇਕ ਕੰਧ ਉਹਨਾਂ ਦੇ ਪਿੱਛੇ, ਜਿਸ ਨਾਲ ਅਸੀਂ ਉਹਨਾਂ ਦੀਆਂ ਅੱਖਾਂ ਨੂੰ ਢੱਕ ਦਿੱਤਾ ਹੈ, ਹੁਣ ਉਹ (ਹੱਕ ਸੱਚ) ਵੇਖ ਨਹੀਂ ਸਕਦੇ।
وَسَوَاءٌ عَلَيْهِمْ أَأَنْذَرْتَهُمْ أَمْ لَمْ تُنْذِرْهُمْ لَا يُؤْمِنُونَ
(ਹੇ ਨਬੀ!) ਤੁਸੀਂ ਭਾਵੇਂ ਉਹਨਾਂ ਨੂੰ ਡਰਾਓ ਜਾਂ ਨਾ ਡਰਾਓ, ਉਹਨਾਂ ਲਈ ਇਕ ਬਰਾਬਰ ਹੈ। ਉਹ ਈਮਾਨ ਨਹੀਂ ਲਿਆਉਣਗੇ।
إِنَّمَا تُنْذِرُ مَنِ اتَّبَعَ الذِّكْرَ وَخَشِيَ الرَّحْمَٰنَ بِالْغَيْبِ ۖ فَبَشِّرْهُ بِمَغْفِرَةٍ وَأَجْرٍ كَرِيمٍ
(ਹੇ ਨਬੀ!) ਤੁਸੀਂ ਤਾਂ ਕੇਵਲ ਉਸੇ ਵਿਅਕਤੀ ਨੂੰ ਹੀ ਡਰਾ ਸਕਦੇ ਹੋ ਜਿਹੜਾ ਨਸੀਹਤ (.ਕੁਰਆਨ) ਦੀ ਪੈਰਵੀ ਕਰੇ ਤੇ ਬਿਨਾਂ ਵੇਖੇ ਰਹਿਮਾਨ ਤੋਂ ਡਰੇ, ਸੋ ਤੁਸੀਂ ਉਸ ਵਿਅਕਤੀ ਨੂੰ ਬਖ਼ਸ਼ਿਸ਼ ਤੇ ਮਾਨ-ਸਨਮਾਨ ਵਾਲੇ ਬਦਲੇ (ਭਾਵ ਜੰਨਤ) ਦੀਆਂ ਖ਼ੁਸ਼ਖ਼ਬਰੀਆਂ ਸੁਣਾ ਦਿਓ।
إِنَّا نَحْنُ نُحْيِي الْمَوْتَىٰ وَنَكْتُبُ مَا قَدَّمُوا وَآثَارَهُمْ ۚ وَكُلَّ شَيْءٍ أَحْصَيْنَاهُ فِي إِمَامٍ مُبِينٍ
ਨਿਰਸੰਦੇਹ, ਅਸੀਂ ਹੀ ਮੁਰਦਿਆਂ ਨੂੰ (ਮੁੜ) ਜਿਊਂਦਾ ਕਰਾਂਗੇ ਅਤੇ ਜਿਹੜੇ ਕਰਮ ਉਹ ਅੱਗੇ (ਪਰਲੋਕ ਲਈ) ਭੇਜ ਚੁੱਕੇ ਹਨ, ਉਹਨਾਂ ਸਭ ਨੂੰ ਅਸੀਂ ਲਿਖ ਰਹੇ ਹਾਂ ਅਤੇ ਜਿਹੜੇ (ਚੰਗੇ ਜਾਂ ਮਾੜੇ) ਚਿੰਨ੍ਹ ਉਹ ਪਿੱਛੇ ਛੱਡ ਆਏ ਹਨ, ਉਹ ਵੀ ਦਰਜ ਕਰਦੇ ਹਾਂ। ਅਸੀਂ ਉਹਨਾਂ ਸਭ ਨੂੰ ਇਕ ਸਪਸ਼ਟ ਕਿਤਾਬ ਵਿਚ ਲਿਖ ਰੱਖਿਆ ਹੈ।
وَاضْرِبْ لَهُمْ مَثَلًا أَصْحَابَ الْقَرْيَةِ إِذْ جَاءَهَا الْمُرْسَلُونَ
(ਹੇ ਨਬੀ!) ਤੁਸੀਂ ਇਹਨਾਂ (ਇਨਕਾਰੀਆਂ) ਲਈ ਇਕ ਬਸਤੀ ਦੀ ਉਦਾਹਰਨ ਦਾ ਉੱਲੇਖ ਕਰੋ, ਜਦੋਂ ਕਿ ਉਸ ਬਸਤੀ ਵਿਚ ਪੈਗ਼ੰਬਰ ਆਏ ਸਨ।
إِذْ أَرْسَلْنَا إِلَيْهِمُ اثْنَيْنِ فَكَذَّبُوهُمَا فَعَزَّزْنَا بِثَالِثٍ فَقَالُوا إِنَّا إِلَيْكُمْ مُرْسَلُونَ
ਜਦੋਂ ਅਸੀਂ ਉਹਨਾਂ (ਬਸਤੀ ਵਾਲਿਆਂ) ਕੋਲ ਦੋ (ਪੈਗ਼ੰਬਰਾਂ) ਨੂੰ ਭੇਜਿਆ, ਪਰ ਉਹਨਾਂ ਨੇ ਉਹਨਾਂ ਦੋਵਾਂ ਨੂੰ ਝੁਠਲਾਇਆ, ਫੇਰ ਅਸੀਂ ਤੀਜਾ ਪੈਗ਼ੰਬਰ ਉਹਨਾਂ ਦੋਵਾਂ ਦੀ ਸਹਾਇਤਾ ਲਈ ਭੇਜਿਆ, ਸੋ ਉਹਨਾਂ (ਤਿੰਨਾਂ) ਨੇ ਕਿਹਾ ਕਿ ਅਸੀਂ ਤੁਹਾਡੇ ਵੱਲ (ਰੱਬ ਵੱਲੋਂ) ਘੱਲੇ ਗਏ (ਰਸੂਲ) ਹਾਂ।
قَالُوا مَا أَنْتُمْ إِلَّا بَشَرٌ مِثْلُنَا وَمَا أَنْزَلَ الرَّحْمَٰنُ مِنْ شَيْءٍ إِنْ أَنْتُمْ إِلَّا تَكْذِبُونَ
ਉਹਨਾਂ (ਬਸਤੀ ਵਾਲਿਆਂ) ਨੇ ਕਿਹਾ ਕਿ ਤੁਸੀਂ ਤਾਂ ਸਾਡੇ ਹੀ ਵਰਗੇ ਇਕ ਮਨੁੱਖ ਹੋ ਅਤੇ ਰਹਿਮਾਨ (ਰੱਬ) ਨੇ ਤੁਹਾਡੇ ਉੱਤੇ ਕੋਈ ਵੀ ਚੀਜ਼ (ਭਾਵ ਪੈਗ਼ੰਬਰੀ) ਨਹੀਂ ਉਤਾਰੀ, ਤੁਸੀਂ ਤਾਂ ਨਿਰਾ ਹੀ ਝੂਠ ਬੋਲਦੇ ਹੋ।
قَالُوا رَبُّنَا يَعْلَمُ إِنَّا إِلَيْكُمْ لَمُرْسَلُونَ
ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਸਾਡਾ ਪਾਲਣਹਾਰ ਜਾਣਦਾ ਹੈ ਕਿ ਬੇਸ਼ੱਕ ਅਸੀਂ ਤੁਹਾਡੇ ਵੱਲ ਹੀ ਭੇਜੇ ਗਏ ਹਾਂ।
وَمَا عَلَيْنَا إِلَّا الْبَلَاغُ الْمُبِينُ
ਸਾਡੇ ਜ਼ਿੰਮੇ ਤਾਂ ਕੇਵਲ ਸਪਸ਼ਟ ਰੂਪ ਵਿਚ (ਰੱਬੀ ਸੁਨੇਹਾ) ਪਹੁੰਚਾਉਣਾ ਹੈ।
قَالُوا إِنَّا تَطَيَّرْنَا بِكُمْ ۖ لَئِنْ لَمْ تَنْتَهُوا لَنَرْجُمَنَّكُمْ وَلَيَمَسَّنَّكُمْ مِنَّا عَذَابٌ أَلِيمٌ
ਉਹ (ਬਸਤੀ ਵਾਲੇ) ਆਖਣ ਲੱਗੇ ਕਿ ਅਸੀਂ ਤਾਂ ਤੁਹਾਨੂੰ ਮਨਹੂਸ (ਬੇ-ਭਾਗ) ਸਮਝਦੇ ਹਾਂ, ਜੇ ਤੁਸੀਂ ਬਾਜ਼ ਨਾ ਆਏ ਤਾਂ ਅਸੀਂ ਤੁਹਾਨੂੰ ਪੱਥਰ ਮਾਰ-ਮਾਰ ਕੇ ਮਾਰ ਸੁੱਟਾਂਗੇ ਅਤੇ ਸਾਡੇ ਵੱਲੋਂ ਤੁਹਾਨੂੰ ਕਰੜੀ ਸਜ਼ਾ ਮਿਲੇਗੀ।
قَالُوا طَائِرُكُمْ مَعَكُمْ ۚ أَئِنْ ذُكِّرْتُمْ ۚ بَلْ أَنْتُمْ قَوْمٌ مُسْرِفُونَ
ਉਹਨਾਂ (ਪੈਗ਼ੰਬਰਾਂ) ਨੇ ਕਿਹਾ ਕਿ ਤੁਹਾਡੀ ਨਹੂਸਤ ਤੁਹਾਡੇ ਨਾਲ ਹੀ ਜੁੜੀ ਹੋਈ ਹੈ। ਕੀ ਤੁਸੀਂ ਇਸ ਨਸੀਹਤ ਨੂੰ ਨਹੂਸਤ ਸਮਝਦੇ ਹੋ ਜਿਹੜੀ ਤੁਹਾਨੂੰ ਕੀਤੀ ਜਾਂਦੀ ਹੈ। (ਉੱਕਾ ਹੀ ਨਹੀਂ ਸਗੋਂ) ਤੁਸੀਂ ਹੱਦੋਂ ਟੱਪਣ ਵਾਲੇ ਲੋਕ ਹੋ।
وَجَاءَ مِنْ أَقْصَى الْمَدِينَةِ رَجُلٌ يَسْعَىٰ قَالَ يَا قَوْمِ اتَّبِعُوا الْمُرْسَلِينَ
ਇਨ੍ਹਾਂ ਕੋਲ ਇਕ ਵਿਅਕਤੀ, ਬਸਤੀ ਦੇ ਪਰਲੇ ਸਿਿਰਓ, ਨੱਸਦਾ ਹੋਇਆ ਆਇਆ ਅਤੇ ਆਖਣ ਲੱਗਾ ਕਿ ਹੇ ਮੇਰੀ ਕੌਮ! ਤੁਸੀਂ ਇਹਨਾਂ (ਪੈਗ਼ੰਬਰਾਂ) ਦੀ ਪੈਰਵੀ ਕਰੋ।
اتَّبِعُوا مَنْ لَا يَسْأَلُكُمْ أَجْرًا وَهُمْ مُهْتَدُونَ
ਤੁਸੀਂ ਇਹਨਾਂ ਲੋਕਾਂ ਦੀ ਪੈਰਵੀ ਕਰੋ ਜਿਹੜੇ ਤੁਹਾਥੋਂ (ਨਸੀਹਤਾਂ ਕਰਨ ਦਾ) ਕੋਈ ਬਦਲਾ ਵੀ ਨਹੀਂ ਮੰਗਦੇ ਅਤੇ ਇਹ ਲੋਕ ਸਿੱਧੇ ਰਾਹ ’ਤੇ ਵੀ ਹਨ।
وَمَا لِيَ لَا أَعْبُدُ الَّذِي فَطَرَنِي وَإِلَيْهِ تُرْجَعُونَ
ਅਤੇ ਮੈਨੂੰ ਕੀ ਹੋਇਆ ਹੈ ਕਿ ਮੈਂ ਉਸ ਜ਼ਾਤ ਦੀ ਇਬਾਦਤ ਨਾ ਕਰਾਂ, ਜਿਸ ਨੇ ਮੈਨੂੰ ਪੈਦਾ ਕੀ? ਤਾ ਹੈ ਅਤੇ ਤੁਸੀਂ ਸਾਰੇ (ਮਰਨ ਮਗਰੋਂ) ਉਸੇ ਵੱਲ ਪਰਤਾਏ ਜਾਵੋਗੇ।
أَأَتَّخِذُ مِنْ دُونِهِ آلِهَةً إِنْ يُرِدْنِ الرَّحْمَٰنُ بِضُرٍّ لَا تُغْنِ عَنِّي شَفَاعَتُهُمْ شَيْئًا وَلَا يُنْقِذُونِ
ਕੀ ਮੈਂ ਉਸ (ਅੱਲਾਹ) ਨੂੰ ਛੱਡ ਦੂਜਿਆਂ ਨੂੰ ਇਸ਼ਟ ਬਣਾ ਲਵਾਂ ? ਜੇ ਰਹਿਮਾਨ ਮੈਨੂੰ ਕੋਈ ਹਾਨੀ ਪਚਾਉਣਾ ਚਾਹਵੇ ਤਾਂ ਨਾ ਉਹਨਾਂ (ਇਸ਼ਟਾਂ) ਦੀ ਸਿਫ਼ਾਰਸ਼ ਮੇਰੇ ਕੁਝ ਕੰਮ ਆਵੇਗੀ ਅਤੇ ਨਾ ਹੀ ਉਹ ਮੈਨੂੰ (ਅਜ਼ਾਬ ਤੋਂ) ਛੁਡਵਾ ਸਕਦੇ ਹਨ।
إِنِّي إِذًا لَفِي ضَلَالٍ مُبِينٍ
ਇੰਜ ਤਾਂ ਮੈਂ ਸਪਸ਼ਟ ਰੂਪ ਵਿਚ ਗੁਮਰਾਹੀ ਵਿਚ ਫਸ ਜਾਵਾਂਗਾ।
إِنِّي آمَنْتُ بِرَبِّكُمْ فَاسْمَعُونِ
(ਉਹੀ ਵਿਅਕਤੀ ਨੇ ਕਿਹਾ ਕਿ) ਮੈਂ ਤਾਂ ਤੁਹਾਡੇ ਸਭ ਦੇ ਪਾਲਣਹਾਰ ’ਤੇ ਈਮਾਨ ਲੈ ਆਇਆ ਹਾਂ (ਇਹ ਸੁਣ ਕੇ ਕੌਮ ਨੇ ਉਸ ਨੂੰ ਮਾਰ ਦਿੱਤਾ)।
قِيلَ ادْخُلِ الْجَنَّةَ ۖ قَالَ يَا لَيْتَ قَوْمِي يَعْلَمُونَ
(ਰੱਬ ਵੱਲੋਂ ਉਸ ਵਿਅਕਤੀ ਨੂੰ) ਕਿਹਾ ਗਿਆ ਕਿ ਸਵਰਗ ਵਿਚ ਪ੍ਰਵੇਸ਼ ਕਰ ਜਾ। ਉਹ (ਵਿਅਕਤੀ ਆਖਣ ਲੱਗਿਆ ਕਿ) ਕਾਸ਼ ਮੇਰੀ ਕੌਮ ਨੂੰ ਵੀ ਗਿਆਨ ਹੋ ਜਾਂਦਾ।
بِمَا غَفَرَ لِي رَبِّي وَجَعَلَنِي مِنَ الْمُكْرَمِينَ
ਕਿ ਮੇਰੇ ਮਾਲਿਕ ਨੇ ਮੈਨੂੰ ਬਖ਼ਸ਼ ਦਿੱਤਾ ਹੈ ਅਤੇ ਉਸ ਨੇ ਮੈਨੂੰ ਪਤਵੰਤੇ ਲੋਕਾਂ ਵਿਚ ਸ਼ਾਮਿਲ ਕਰ ਲਿਆ ਹੈ।
وَمَا أَنْزَلْنَا عَلَىٰ قَوْمِهِ مِنْ بَعْدِهِ مِنْ جُنْدٍ مِنَ السَّمَاءِ وَمَا كُنَّا مُنْزِلِينَ
ਉਸ (ਵਿਅਕਤੀ ਦੇ ਕਤਲ) ਮਗਰੋਂ ਅਸੀਂ ਉਸ ਦੀ ਕੌਮ ’ਤੇ ਅਕਾਸ਼ੋਂ ਕੋਈ ਫ਼ੌਜ (ਸਜ਼ਾ ਦੇਣ ਲਈ) ਨਹੀਂ ਉਤਾਰੀ ਅਤੇ ਨਾ ਹੀ ਅਸੀਂ ਇਸ ਪ੍ਰਕਾਰ ਭੇਜਿਆ ਕਰਦੇ ਹਾਂ।
إِنْ كَانَتْ إِلَّا صَيْحَةً وَاحِدَةً فَإِذَا هُمْ خَامِدُونَ
ਉਹ ਤਾਂ ਕੇਵਲ ਇਕ (ਦਿਲ ਦਹਲਾਉਣ ਵਾਲੀ) ਚੀਕ ਸੀ (ਜਿਸ ਨੂੰ ਸੁਣ ਕੇ) ਅਚਣਚੇਤ ਉਹ ਸਾਰੇ ਲੋਕੀ ਬੁਝ ਕੇ ਰਹਿ ਗਏ (ਭਾਵ ਮਰ ਗਏ)।
يَا حَسْرَةً عَلَى الْعِبَادِ ۚ مَا يَأْتِيهِمْ مِنْ رَسُولٍ إِلَّا كَانُوا بِهِ يَسْتَهْزِئُونَ
ਹਾਏ ਅਫ਼ਸੋਸ ਬੰਦਿਆਂ ਦੇ ਹਾਲ ’ਤੇ, ਜਿਹੜਾ ਵੀ ਰਸੂਲ ਉਹਨਾਂ ਕੋਲ ਆਇਆ, ਉਹ ਉਸ ਦਾ ਮਖੌਲ ਹੀ ਉਡਾਉਂਦੇ ਰਹੇ।
أَلَمْ يَرَوْا كَمْ أَهْلَكْنَا قَبْلَهُمْ مِنَ الْقُرُونِ أَنَّهُمْ إِلَيْهِمْ لَا يَرْجِعُونَ
ਕੀ ਉਹਨਾਂ ਨੇ ਨਹੀਂ ਵੇਖਿਆ ਕਿ ਉਹਨਾਂ ਤੋਂ ਪਹਿਲਾਂ ਅਸੀਂ ਕਿੰਨੀਆਂ ਕੌਮਾਂ ਨੂੰ ਬਰਬਾਦ ਕਰ ਚੁੱਕੇ ਹਾਂ ? ਬੇਸ਼ੱਕ ਉਹ ਉਹਨਾਂ ਕੋਲ ਮੁੜ ਕੇ ਨਹੀਂ ਆਉਣਗੀਆਂ।
وَإِنْ كُلٌّ لَمَّا جَمِيعٌ لَدَيْنَا مُحْضَرُونَ
ਅਤੇ ਸਾਰੇ ਦੇ ਸਾਰੇ ਲੋਕ ਸਾਡੀ ਹਜ਼ੂਰੀ ਵਿਚ ਹਾਜ਼ਰ ਕੀਤੇ ਜਾਣਗੇ।
وَآيَةٌ لَهُمُ الْأَرْضُ الْمَيْتَةُ أَحْيَيْنَاهَا وَأَخْرَجْنَا مِنْهَا حَبًّا فَمِنْهُ يَأْكُلُونَ
(ਜਿਹੜੇ ਲੋਕੀ ਮੁੜ ਜੀਵਨ ਨੂੰ ਨਹੀਂ ਮੰਨੇਦ) ਉਹਨਾਂ ਲਈ ਮੁਰਦਾ (ਭਾਵ ਬੰਜਰ) ਧਰਤੀ ਇਕ ਨਿਸ਼ਾਨੀ ਹੈ, ਜਿਸ ਨੂੰ ਅਸੀਂ ਜਿਊਂਦਾ (ਉਪਜਾਊ) ਕਰ ਦਿੱਤਾ ਅਤੇ ਇਸ ਵਿੱਚੋਂ ਅਨਾਜ ਕੱਢਿਆ, ਫੇਰ ਇਸ ਵਿੱਚੋਂ ਇਹ ਖਾਂਦੇ ਹਨ।
وَجَعَلْنَا فِيهَا جَنَّاتٍ مِنْ نَخِيلٍ وَأَعْنَابٍ وَفَجَّرْنَا فِيهَا مِنَ الْعُيُونِ
ਅਤੇ ਅਸੀਂ ਇਸ (ਧਰਤੀ) ਵਿੱਚੋਂ ਖਜੂਰ ਅਤੇ ਅੰਗੂਰਾਂ ਦੇ ਬਾਗ਼ ਪੈਦਾ ਕੀਤੇ ਅਤੇ ਇਸ (ਧਰਤੀ) ਵਿੱਚੋਂ ਨਹਿਰਾਂ ਵੀ ਵਗਾਈਆਂ।
لِيَأْكُلُوا مِنْ ثَمَرِهِ وَمَا عَمِلَتْهُ أَيْدِيهِمْ ۖ أَفَلَا يَشْكُرُونَ
ਤਾਂ ਜੋ (ਲੋਕੀ) ਇਸ ਦੇ ਫਲ ਖਾਣ ਅਤੇ ਇਹਨਾਂ ਫਲਾਂ ਨੂੰ ਇਹਨਾਂ (ਇਨਕਾਰੀਆਂ) ਦੇ ਹੱਥਾਂ ਨੇ ਨਹੀਂ ਬਣਾਇਆ (ਇਹ ਸਭ ਜਾਣਦੇ ਹੋਏ ਵੀ) ਉਹ ਲੋਕ ਧੰਨਵਾਦ ਕਿਉਂ ਨਹੀਂ ਕਰਦੇ।
سُبْحَانَ الَّذِي خَلَقَ الْأَزْوَاجَ كُلَّهَا مِمَّا تُنْبِتُ الْأَرْضُ وَمِنْ أَنْفُسِهِمْ وَمِمَّا لَا يَعْلَمُونَ
ਪਾਕ ਹੈ ਉਹ ਜ਼ਾਤ ਜਿਸ ਨੇ ਹਰ ਚੀਜ਼ ਦੇ ਜੋੜੇ ਪੈਦਾ ਕੀਤੇ, ਉਹਨਾਂ ਚੀਜ਼ਾਂ ਦੇ ਵੀ ਜਿਨ੍ਹਾਂ ਨੂੰ ਧਰਤੀ ਉਗਾਉਂਦੀ ਹੈ ਅਤ ਇਹਨਾਂ (ਮਨੁੱਖਾਂ) ਦੇ ਵੀ ਅਤੇ ਉਹਨਾਂ ਦੇ ਵੀ (ਜੋੜੇ ਬਣਾਏ) ਜਿਨ੍ਹਾਂ ਨੂੰ ਇਹ ਜਾਣਦੇ ਵੀ ਨਹੀਂ।
وَآيَةٌ لَهُمُ اللَّيْلُ نَسْلَخُ مِنْهُ النَّهَارَ فَإِذَا هُمْ مُظْلِمُونَ
ਅਤੇ ਇਹਨਾਂ ਲੋਕਾਂ ਲਈ ਰਾਤ ਵੀ ਇਕ ਨਿਸ਼ਾਨੀ ਹੈ। ਅਸੀਂ ਇਸ ਵਿੱਚੋਂ ਦਿਨ ਨੂੰ ਕੱਢਦੇ ਹਾਂ ਤਾਂ ਉਹ (ਦਿਨ) ਹਨੇਰੇ ਵਿਚ ਡੁੱਬ ਜਾਂਦਾ ਹੈ।
وَالشَّمْسُ تَجْرِي لِمُسْتَقَرٍّ لَهَا ۚ ذَٰلِكَ تَقْدِيرُ الْعَزِيزِ الْعَلِيمِ
ਅਤੇ ਸੂਰਜ ਆਪਣੇ ਨਿਯਤ ਟਿਕਾਣੇ ਪਹੁੰਚਣ ਲਈ ਚਲਦਾ ਰਹਿੰਦਾ ਹੈ, ਇਹ (ਨਿਯਤ ਚਾਲਾਂ) ਦਾ ਹਿਸਾਬ ਵੱਡੇ ਜ਼ੋਰਾਵਰ ਤੇ ਜਾਣਨਹਾਰ ਵੱਲੋਂ ਹੈ।
وَالْقَمَرَ قَدَّرْنَاهُ مَنَازِلَ حَتَّىٰ عَادَ كَالْعُرْجُونِ الْقَدِيمِ
ਅਤੇ ਚੰਨ ਦੀਆਂ (ਅਠਾਈ) ਮੰਜ਼ਿਲਾਂ (ਚਾਲਾਂ) ਅਸੀਂ ਨਿਯਤ ਕਰ ਰੱਖੀਆਂ ਹਨ, ਇੱਥੋਂ ਤਕ ਕਿ (ਮਹੀਨੇ ਦੇ ਅਖੀਰ ਵਿਚ) ਉਹ ਮੁੜ ਖਜੂਰ ਦੀ ਇਕ ਪੁਰਾਣੀ ਟੇਢੀ ਟਹਿਣੀ ਵਾਂਗ ਹੋ ਜਾਂਦਾ ਹੈ।
لَا الشَّمْسُ يَنْبَغِي لَهَا أَنْ تُدْرِكَ الْقَمَرَ وَلَا اللَّيْلُ سَابِقُ النَّهَارِ ۚ وَكُلٌّ فِي فَلَكٍ يَسْبَحُونَ
ਨਾ ਹੀ ਸੂਰਜ ਦੇ ਵੱਸ ਵਿਚ ਹੈ ਕਿ ਉਹ ਚੰਨ ਨੂੰ ਫੜ ਲਵੇ ਅਤੇ ਨਾ ਹੀ ਰਾਤ ਤੋਂ ਪਹਿਲਾਂ ਦਿਨ ਆ ਸਕਦਾ ਹੈ ਅਤੇ ਹਰੇਕ (ਸੂਰਜ, ਚੰਨ, ਤਾਰੇ ਆਦਿ) ਆਪਣੇ ਨਿਯਤ ਘੇਰੇ ਵਿਚ ਤੇਰਦਾ ਫਿਰਦਾ ਹੈ।
وَآيَةٌ لَهُمْ أَنَّا حَمَلْنَا ذُرِّيَّتَهُمْ فِي الْفُلْكِ الْمَشْحُونِ
ਉਹਨਾਂ (ਰੱਬ ਦੇ ਇਨਕਾਰੀਆਂ) ਲਈ ਇਕ ਨਿਸ਼ਾਨੀ ਇਹ ਵੀ ਹੈ ਕਿ ਅਸੀਂ ਉਹਨਾਂ ਦੀ ਨਸਲ ਨੂੰ (ਨੂਹ ਦੀ) ਭਰੀ ਹੋਈ ਕਿਸ਼ਤੀ ਵਿਚ ਸਵਾਰ ਕੀਤਾ।
وَخَلَقْنَا لَهُمْ مِنْ مِثْلِهِ مَا يَرْكَبُونَ
ਅਤੇ ਅਸੀਂ ਉਹਨਾਂ ਲਈ ਅਜਿਹੀਆਂ ਕਈ ਚੀਜ਼ਾਂ ਹੋਰ ਵੀ ਪੈਦਾ ਕੀਤੀਆਂ ਜਿਨ੍ਹਾਂ ’ਤੇ ਉਹ ਸਵਾਰ ਹੁੰਦੇ ਹਨ।
وَإِنْ نَشَأْ نُغْرِقْهُمْ فَلَا صَرِيخَ لَهُمْ وَلَا هُمْ يُنْقَذُونَ
ਜੇਕਰ ਅਸੀਂ ਚਾਹੀਏ ਤਾਂ ਉਹਨਾਂ ਨੂੰ ਡੋਬ ਦਈਏ, ਫੇਰ ਨਾ ਤਾਂ ਕੋਈ ਉਹਨਾਂ ਦੀਆਂ ਅਰਦਾਸਾਂ ਸੁਣਨ ਵਾਲਾ ਹੋਵੇਗਾ ਅਤੇ ਨਾ ਹੀ ਉਹਨਾਂ ਨੂੰ ਬਚਾਇਆ ਜਾ ਸਕੇਗਾ।
إِلَّا رَحْمَةً مِنَّا وَمَتَاعًا إِلَىٰ حِينٍ
ਪ੍ਰੰਤੂ (ਉਹਨਾਂ ਦਾ ਬਚਾਓ) ਸਾਡੀ ਮਿਹਰਾਂ ’ਤੇ ਨਿਰਭਰ ਹੈ ਅਤੇ ਇਕ ਖ਼ਾਸ ਸਮੇਂ ਤਕ (ਭਾਵ ਮਰਨ ਤੱਕ) ਉਹਨਾਂ ਨੂੰ ਜੀਵਨ ਦਾ ਲਾਭ ਦੇ ਰਹੇ ਹਾਂ।
وَإِذَا قِيلَ لَهُمُ اتَّقُوا مَا بَيْنَ أَيْدِيكُمْ وَمَا خَلْفَكُمْ لَعَلَّكُمْ تُرْحَمُونَ
ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਉਸ ਅਜ਼ਾਬ ਤੋਂ ਡਰੋ ਜਿਹੜਾ ਤੁਹਾਡੇ ਸਾਹਮਣੇ (ਸੰਸਾਰ ਵਿਚ) ਹੈ ਅਤੇ ਜਿਹੜਾ ਤੁਹਾਡੇ ਪਿੱਛੇ (ਪਰਲੋਕ ਵਿਚ) ਹੈ ਤਾਂ ਜੋ ਤੁਹਾਡੇ ’ਤੇ ਰਹਿਮ ਕੀਤਾ ਜਾਵੇ (ਤਾਂ ਉਹ ਕੰਨੀ ਕਤਰਾਉਂਦੇ ਹਨ)।
وَمَا تَأْتِيهِمْ مِنْ آيَةٍ مِنْ آيَاتِ رَبِّهِمْ إِلَّا كَانُوا عَنْهَا مُعْرِضِينَ
ਅਤੇ ਉਹਨਾਂ ਦੇ ਰੱਬ ਦੀਆਂ ਨਿਸ਼ਾਨੀਆਂ ਵਿੱਚੋਂ ਜਿਹੜੀ ਵੀ ਨਿਸ਼ਾਨੀ ਉਹਨਾਂ ਕੋਲ ਆਉਂਦੀ ਹੈ ਤਾਂ ਉਸ ਤੋਂ ਮੂੰਹ ਫੇਰ ਲੈਂਦੇ ਹਨ।
وَإِذَا قِيلَ لَهُمْ أَنْفِقُوا مِمَّا رَزَقَكُمُ اللَّهُ قَالَ الَّذِينَ كَفَرُوا لِلَّذِينَ آمَنُوا أَنُطْعِمُ مَنْ لَوْ يَشَاءُ اللَّهُ أَطْعَمَهُ إِنْ أَنْتُمْ إِلَّا فِي ضَلَالٍ مُبِينٍ
ਜਦੋਂ ਉਹਨਾਂ ਨੂੰ ਕਿਹਾ ਜਾਂਦਾ ਹੈ ਕਿ ਜੋ ਅੱਲਾਹ ਨੇ ਤੁਹਾਨੂੰ ਦਿੱਤਾ ਹੈ ਉਸ (ਮਾਲ) ਵਿੱਚੋਂ ਖ਼ਰਚ ਕਰੋ, ਤਾਂ ਉਹ ਕਾਫ਼ਿਰ ਈਮਾਨ ਵਾਲਿਆਂ ਨੂੰ ਕਹਿੰਦੇ ਹਨ, ਕੀ ਅਸੀਂ ਇਹਨਾਂ ਨੂੰ ਖਵਾਈਏ? ਜੇ ਅੱਲਾਹ ਚਾਹੁੰਦਾ ਤਾਂ ਇਹਨਾਂ ਨੂੰ ਆਪ ਹੀ ਖੁਆ ਦਿੰਦਾ। ਤੁਸੀਂ ਤਾਂ ਕੁਰਾਹੇ ਪਏ ਹੋਏ ਹੋ।
وَيَقُولُونَ مَتَىٰ هَٰذَا الْوَعْدُ إِنْ كُنْتُمْ صَادِقِينَ
ਇਹ (ਕਾਫ਼ਿਰ) ਆਖਦੇ ਹਨ ਕਿ ਇਹ (ਕਿਆਮਤ ਆਉਣ ਦਾ) ਵਚਨ ਕਦੋਂ ਪੂਰਾ ਹੋਵੇਗਾ, (ਹੇ ਨਬੀ!) ਜੇ ਤੁਸੀਂ ਸੱਚੇ ਹੋ ਤਾਂ ਦੱਸੋ।
مَا يَنْظُرُونَ إِلَّا صَيْحَةً وَاحِدَةً تَأْخُذُهُمْ وَهُمْ يَخِصِّمُونَ
(ਹੇ ਨਬੀ!) ਉਹ ਤਾਂ ਇਕ ਕਰੜੀ ਜਿਹੀ ਚੀਕ ਦੀ ਉਡੀਕ ਕਰ ਰਹੇ ਹਨ ਅਤੇ ਉਹ ਉਹਨਾਂ ਨੂੰ (ਅਚਣਚੇਤ) ਆ ਨੱਪੇਗੀ ਅਤੇ ਉਸ ਸਮੇਂ ਉਹ ਆਪਸ ਵਿਚ ਝਗੜ ਰਹੇ ਹੋਣਗੇ।
فَلَا يَسْتَطِيعُونَ تَوْصِيَةً وَلَا إِلَىٰ أَهْلِهِمْ يَرْجِعُونَ
(ਉਸ ਸਮੇਂ) ਨਾ ਤਾਂ ਉਹ ਕੋਈ ਵਸੀਅਤ ਕਰ ਸਕਣਗੇ ਅਤੇ ਨਾ ਹੀ ਆਪਣੇ ਪਰਿਵਾਰ ਵੱਲ ਆ ਸਕਣਗੇ।
وَنُفِخَ فِي الصُّورِ فَإِذَا هُمْ مِنَ الْأَجْدَاثِ إِلَىٰ رَبِّهِمْ يَنْسِلُونَ
ਅਤੇ ਜਦੋਂ ਸੂਰ (ਬਿਗਲ) ਬਜਾਇਆ ਜਾਵੇਗਾ ਤਾਂ ਇਕ ਦਮ ਉਹ ਸਾਰੇ ਆਪਣੀਆਂ ਕਬਰਾਂ ਵਿੱਚੋਂ ਨਿਕਲ ਕੇ ਆਪਣੇ ਮਾਲਿਕ ਵੱਲ ਨੱਸਣਗੇ।
قَالُوا يَا وَيْلَنَا مَنْ بَعَثَنَا مِنْ مَرْقَدِنَا ۜ ۗ هَٰذَا مَا وَعَدَ الرَّحْمَٰنُ وَصَدَقَ الْمُرْسَلُونَ
ਆਖਣਗੇ ਕਿ ਹਾਏ ਸਾਡੇ ਮਾੜੇ ਭਾਗ! ਸਾਨੂੰ ਸਾਡੇ ਨੀਂਦਰ ਸਥਾਨ ਤੋਂ ਕਿਸ ਨੇ ਜਗਾ ਦਿੱਤਾ? (ਉੱਤਰ ਵਿਚ ਕਿਹਾ ਜਾਵੇਗਾ) ਕਿ ਇਹ ਉਹੀਓ (ਕਿਆਮਤ) ਹੈ, ਜਿਸ ਦਾ ਵਚਨ ਰਹਿਮਾਨ ਨੇ ਕੀਤਾ ਸੀ ਅਤੇ ਪੈਗ਼ੰਬਰਾਂ ਨੇ ਸੱਚ ਹੀ ਆਖਿਆ ਸੀ।
إِنْ كَانَتْ إِلَّا صَيْحَةً وَاحِدَةً فَإِذَا هُمْ جَمِيعٌ لَدَيْنَا مُحْضَرُونَ
ਉਹ ਤਾਂ ਕੇਵਲ ਇਕ ਕਰੜੀ (ਡਰਾਉਣ ਵਾਲੀ) ਚੀਕ ਹੋਵੇਗੀ, ਫੇਰ ਉਹ ਸਾਰੇ ਦੇ ਸਾਰੇ ਸਾਡੇ ਹਜ਼ੂਰ ਪੇਸ਼ ਕਰ ਦਿੱਤੇ ਜਾਣਗੇ।
فَالْيَوْمَ لَا تُظْلَمُ نَفْسٌ شَيْئًا وَلَا تُجْزَوْنَ إِلَّا مَا كُنْتُمْ تَعْمَلُونَ
ਅੱਜ ਕਿਸੇ ਵਿਅਕਤੀ ’ਤੇ ਕੋਈ ਜ਼ੁਲਮ (ਨਾ-ਇਨਸਾਫ਼ੀ) ਨਹੀਂ ਹੋਵੇਗਾ, ਤੁਹਾਨੂੰ ਕੇਵਲ ਉਹਨਾਂ ਕੰਮਾਂ ਦਾ ਹੀ ਬਦਲਾ ਦਿੱਤਾ ਜਾਵੇਗਾ ਜੋ ਤੁਸੀਂ ਕਰਦੇ ਸੀ।
إِنَّ أَصْحَابَ الْجَنَّةِ الْيَوْمَ فِي شُغُلٍ فَاكِهُونَ
ਬੇਸ਼ੱਕ ਸਵਰਗਾਂ ਵਾਲੇ ਅੱਜ ਐਸ਼ੋ-ਆਰਾਮ ਵਿਚ ਰੁਝੇ ਹੋਣਗੇ।
هُمْ وَأَزْوَاجُهُمْ فِي ظِلَالٍ عَلَى الْأَرَائِكِ مُتَّكِئُونَ
ਉਹ ਤੇ ਉਹਨਾਂ ਦੀਆਂ ਪਤਨੀਆਂ ਛਾਵਾਂ ਹੇਠ ਸਿੰਘਾਸਣਾਂ ਉੱਤੇ ਗਾਵੇ ਲਾਈਂ ਬੈਠੀਆਂ ਹੋਣਗੀਆਂ।
لَهُمْ فِيهَا فَاكِهَةٌ وَلَهُمْ مَا يَدَّعُونَ
ਉਹਨਾਂ ਲਈ ਉੱਥੇ ਹਰ ਪ੍ਰਕਾਰ ਦੇ ਫਲ ਹੋਣਗੇ ਅਤੇ ਜੋ ਵੀ ਉਹ ਇੱਛਾ ਕਰਣਗੇ ਉਹਨਾਂ ਨੂੰ ਉਹੀਓ ਮਿਲੇਗਾ।
سَلَامٌ قَوْلًا مِنْ رَبٍّ رَحِيمٍ
ਅਤੇ ਅਤਿਅੰਤ ਮਿਹਰਾਂ ਵਾਲੇ ਰੱਬ ਵੱਲੋਂ ਉਹਨਾਂ ਨੂੰ ਸਲਾਮ ਕਿਹਾ ਜਾਵੇਗਾ।
وَامْتَازُوا الْيَوْمَ أَيُّهَا الْمُجْرِمُونَ
(ਅਤੇ ਪਾਪੀਆਂ ਨੂੰ ਕਿਹਾ ਜਾਵੇਗਾ ਕਿ) ਹੇ ਪਾਪੀਓ! ਅੱਜ ਤੁਸੀਂ (ਨੇਕ ਲੋਕਾਂ ਤੋਂ) ਅੱਡ ਹੋ ਜਾਓ।
أَلَمْ أَعْهَدْ إِلَيْكُمْ يَا بَنِي آدَمَ أَنْ لَا تَعْبُدُوا الشَّيْطَانَ ۖ إِنَّهُ لَكُمْ عَدُوٌّ مُبِينٌ
ਹੇ ਆਦਮ ਦੀ ਔਲਾਦ! ਕੀ ਮੈਂਨੇ ਤੁਹਾਨੂੰ ਇਹ ਹਿਦਾਇਤ ਨਹੀਂ ਸੀ ਦਿੱਤੀ ਕਿ ਤੁਸੀਂ ਸ਼ੈਤਾਨ ਦੀ ਬੰਦਗੀ ਨਾ ਕਰੀਓ, ਉਹ ਤਾਂ ਤੁਹਾਡਾ ਖੁੱਲ੍ਹਾ ਵੈਰੀ ਹੈ।
وَأَنِ اعْبُدُونِي ۚ هَٰذَا صِرَاطٌ مُسْتَقِيمٌ
ਸਗੋਂ ਮੇਰੀ ਹੀ ਇਬਾਦਤ ਕਰਨਾ, ਇਹੋ ਸਿੱਧੀ ਰਾਹ ਹੈ।
وَلَقَدْ أَضَلَّ مِنْكُمْ جِبِلًّا كَثِيرًا ۖ أَفَلَمْ تَكُونُوا تَعْقِلُونَ
ਬੇਸ਼ਕ ਉਸ (ਸ਼ੈਤਾਨ ਨੇ ਤਾਂ ਤੁਹਾਡੇ ਵਿੱਚੋਂ ਕਈਆਂ ਨੂੰ ਕੁਰਾਹੇ ਪਾ ਦਿੱਤਾ ਹੈ। ਕੀ ਤੁਹਾਨੂੰ ਕੁੱਝ ਵੀ ਅਕਲ ਨਹੀਂ ?
هَٰذِهِ جَهَنَّمُ الَّتِي كُنْتُمْ تُوعَدُونَ
(ਵੇਖੋ) ਇਹੋ ਉਹ ਨਰਕ ਹੈ ਜਿਸ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਸੀ।
اصْلَوْهَا الْيَوْمَ بِمَا كُنْتُمْ تَكْفُرُونَ
ਅੱਜ ਇਸ ਵਿਚ ਪ੍ਰਵੇਸ਼ ਕਰ ਜਾਓ। ਕਿਉਂ ਜੋ ਤੁਸੀਂ ਕੁਫ਼ਰ ਕਰਿਆ ਕਰਦੇ ਸੀ।
الْيَوْمَ نَخْتِمُ عَلَىٰ أَفْوَاهِهِمْ وَتُكَلِّمُنَا أَيْدِيهِمْ وَتَشْهَدُ أَرْجُلُهُمْ بِمَا كَانُوا يَكْسِبُونَ
ਅੱਜ (ਕਿਆਮਤ ਦਿਹਾੜੇ) ਅਸੀਂ ਉਹਨਾਂ (ਕਾਫ਼ਿਰਾਂ) ਦੇ ਮੂੰਹਾਂ ’ਤੇ ਮੋਹਰਾਂ ਲਾ ਦੇਵਾਂਗੇ ਅਤੇ ਉਹਨਾਂ ਦੇ ਹੱਥ ਸਾਡੇ ਨਾਲ (ਭਾਵ ਅੱਲਾਹ ਨਾਲ) ਗੱਲਾਂ ਕਰਨਗੇ ਅਤੇ ਉਹਨਾਂ ਦੇ ਪੈਰ ਉਹਨਾਂ ਦੇ ਕੰਮਾਂ ਦੀ ਗਵਾਹੀਆਂ ਦੇਣਗੇ ਜੋ ਉਹ (ਸੰਸਾਰ ਵਿਚ) ਕਰਦੇ ਸਨ।
وَلَوْ نَشَاءُ لَطَمَسْنَا عَلَىٰ أَعْيُنِهِمْ فَاسْتَبَقُوا الصِّرَاطَ فَأَنَّىٰ يُبْصِرُونَ
ਜੇ ਅਸੀਂ ਚਾਹੀਏ ਤਾਂ ਅਸੀਂ ਉਹਨਾਂ (ਕਾਫ਼ਿਰਾਂ) ਨੂੰ ਅੱਖਾਂ ਤੋਂ ਅੰਨ੍ਹਾ ਕਰ ਦਈਏ ਫੇਰ ਉਹ (ਰਾਹ ਲੱਭਣ ਲਈ) ਨੱਸਦੇ, ਪ੍ਰੰਤੂ ਉਹਨਾਂ ਨੂੰ ਵਿਖਾਈ ਕਿਵੇਂ ਦੇਵੇਗਾ ?
وَلَوْ نَشَاءُ لَمَسَخْنَاهُمْ عَلَىٰ مَكَانَتِهِمْ فَمَا اسْتَطَاعُوا مُضِيًّا وَلَا يَرْجِعُونَ
ਜੇ ਅਸੀਂ ਚਾਹੁੰਦੇ ਤਾਂ ਇਸੇ ਥਾਂ ਉਹਨਾਂ ਦੀਆਂ ਸ਼ਕਲਾਂ ਨੂੰ ਵਿਗਾੜ ਦਿੰਦੇ ਫੇਰ ਉਹ ਨਾ ਹੀ ਅੱਗੇ ਜਾ ਸਕਣਗੇ ਅਤੇ ਨਾ ਹੀ ਪਿੱਛੇ ਮੁੜ ਸਕਣਗੇ।
وَمَنْ نُعَمِّرْهُ نُنَكِّسْهُ فِي الْخَلْقِ ۖ أَفَلَا يَعْقِلُونَ
ਜਿਸ ਵਿਅਕਤੀ ਨੂੰ ਅਸੀਂ ਵੱਡੀ ਉਮਰ (ਭਾਵ ਬੁਢਾਪਾ) ਦਿੰਦੇ ਹਾਂ, ਤਾਂ ਉਸ ਨੂੰ ਪੈਦਾ ਹੋਣ ਵਾਲੀ ਸਥਿਤੀ (ਭਾਵ ਬਚਪਣ) ਵੱਲ ਉਲਟਾ ਦਿੰਦੇ ਹਾਂ। ਕੀ ਉਹ ਫੇਰ ਵੀ ਨਹੀਂ ਸਮਝਦੇ ?
وَمَا عَلَّمْنَاهُ الشِّعْرَ وَمَا يَنْبَغِي لَهُ ۚ إِنْ هُوَ إِلَّا ذِكْرٌ وَقُرْآنٌ مُبِينٌ
ਅਸੀਂ ਇਸ (ਮੁਹੰਮਦ ਸ:) ਨੂੰ ਕਵਿਤਾ ਕਹਿਣੀ ਨਹੀਂ ਸਿਖਾਈ ਅਤੇ ਨਾ ਹੀ ਇਸ ਨੂੰ ਸ਼ੋਭਦਾ ਹੈ। ਇਹ (ਰੱਬੀ ਬਾਣੀ) ਤਾਂ ਕੇਵਲ ਇਕ ਨਸੀਹਤ ਤੇ ਖੁੱਲ੍ਹੇ ਰੂਪ ਵਿਚ .ਕੁਰਆਨ ਹੈ।
لِيُنْذِرَ مَنْ كَانَ حَيًّا وَيَحِقَّ الْقَوْلُ عَلَى الْكَافِرِينَ
ਤਾਂ ਜੋ ਉਹ (ਨਬੀ) ਉਸ ਨੂੰ (.ਕੁਰਆਨ ਰਾਹੀਂ) ਰੱਬ ਦੇ ਅਜ਼ਾਬ ਤੋਂ ਸਾਵਧਾਨ ਕਰੇ ਜਿਹੜਾ ਜਿਊਂਦਾ ਹੈ (ਭਾਵ ਜਿਸ ਦੀ ਅਕਲ ਨਹੀਂ ਮਰੀ) ਅਤੇ ਕਾਫ਼ਿਰਾਂ ਲਈ (ਅਜ਼ਾਬ ਦੇਣ ਦੀ) ਹੁੱਜਤ ਪੂਰੀ ਹੋ ਜਾਵੇ।
أَوَلَمْ يَرَوْا أَنَّا خَلَقْنَا لَهُمْ مِمَّا عَمِلَتْ أَيْدِينَا أَنْعَامًا فَهُمْ لَهَا مَالِكُونَ
ਕੀ ਉਹ (ਕਾਫ਼ਿਰ) ਨਹੀਂ ਵੇਖਦੇ ਕਿ ਅਸੀਂ ਆਪਣੇ ਹੱਥੀਂ ਬਣਾਈਆਂ ਹੋਈਆਂ ਚੀਜ਼ਾਂ ਵਿੱਚੋਂ ਉਹਨਾਂ ਲਈ ਪਸ਼ੂ ਪੈਦਾ ਕੀਤੇ ਜਿਨ੍ਹਾਂ ਦੇ ਉਹ ਮਾਲਿਕ ਬਣ ਗਏ ਹਨ।
وَذَلَّلْنَاهَا لَهُمْ فَمِنْهَا رَكُوبُهُمْ وَمِنْهَا يَأْكُلُونَ
ਉਹਨਾਂ (ਪਸ਼ੂਆਂ) ਨੂੰ ਅਸੀਂ ਉਹਨਾਂ ਦੇ ਅਧੀਨ ਕਰ ਛੱਡਿਆ ਹੈ, ਸੋ ਇਹਨਾਂ ਵਿੱਚੋਂ ਕੁੱਝ ਪਸ਼ੂਆਂ (ਘੋੜਾ, ਗਧਾ ਊਂਠ ਆਦਿ) ਦੀ ਤਾਂ ਉਹ ਸਵਾਰੀ ਕਰਦੇ ਹਨ ਅਤੇ ਉਹਨਾਂ ਵਿੱਚੋਂ ਕੁੱਝ (ਪਸ਼ੂਆਂ) ਨੂੰ ਉਹ ਖਾਂਦੇ ਹਨ (ਜਿਵੇਂ ਬਕਰੀ, ਭੈਡ, ਊਂਠ, ਗਊ, ਮੈਸ) ਆਦਿ।
وَلَهُمْ فِيهَا مَنَافِعُ وَمَشَارِبُ ۖ أَفَلَا يَشْكُرُونَ
ਉਹਨਾਂ ਲਈ ਉਹਨਾਂ ਪਸ਼ੂਆਂ ਵਿਚ ਹੋਰ ਵੀ ਕਈ ਤਰ੍ਹਾਂ ਦੇ ਲਾਭ ਹਨ, (ਜਿਵੇਂ ਚਮੜੀ, ਵਾਲ, ਉੱਨ ਆਦਿ) ਅਤੇ ਪੀਣ ਲਈ (ਦੁੱਧ) ਹੈ। ਕੀ ਉਹ ਫੇਰ ਵੀ (ਰੱਬ ਦਾ) ਸ਼ੁਕਰ ਅਦਾ ਨਹੀਂ ਕਰਦੇ?
وَاتَّخَذُوا مِنْ دُونِ اللَّهِ آلِهَةً لَعَلَّهُمْ يُنْصَرُونَ
ਅਤੇ ਉਹਨਾਂ (ਕਾਫ਼ਿਰਾਂ) ਨੇ ਅੱਲਾਹ ਨੂੰ ਛੱਡ ਹੋਰਾਂ ਨੂੰ ਇਸ਼ਟ ਬਣਾ ਲਿਆ ਹੈ ਤਾਂ ਜੋ ਉਹਨਾਂ ਦੀ ਮਦਦ ਕਰ ਸਕਣ।
لَا يَسْتَطِيعُونَ نَصْرَهُمْ وَهُمْ لَهُمْ جُنْدٌ مُحْضَرُونَ
ਜਦੋਂ ਕਿ ਉਹ (ਇਸ਼ਟਾਂ) ਉਹਨਾਂ ਦੀ ਮਦਦ ਨਹੀਂ ਕਰ ਸਕਦੇ ਸਗੋਂ ਇਹ (ਮੁਸ਼ਰਿਕ) ਤਾਂ ਉਲਟੇ ਉਹਨਾਂ (ਬੁਤਾਂ) ਦੀ ਮਦਦ ਕਰਨ ਲਈ ਹਰ ਵੇਲੇ ਹਾਜ਼ਿਰ ਰਹਿੰਦੇ ਹਨ।
فَلَا يَحْزُنْكَ قَوْلُهُمْ ۘ إِنَّا نَعْلَمُ مَا يُسِرُّونَ وَمَا يُعْلِنُونَ
ਸੋ (ਹੇ ਨਬੀ!) ਤੁਸੀਂ ਇਹਨਾਂ (ਕਾਫ਼ਿਰਾਂ) ਦੀਆਂ ਗੱਲਾਂ ਤੋਂ ਦੁਖੀ ਨਾ ਹੋਵੋ, ਅਸੀਂ ਉਹਨਾਂ (ਕਾਫ਼ਿਰਾਂ) ਦੀਆਂ ਖੁੱਲ੍ਹੀਆਂ ਤੇ ਲੁਕੀਆਂ ਹੋਈਆਂ ਸਾਰੀਆਂ ਗੱਲਾਂ ਦੀ ਜਾਣਕਾਰੀ ਰੱਖਦੇ ਹਾਂ।
أَوَلَمْ يَرَ الْإِنْسَانُ أَنَّا خَلَقْنَاهُ مِنْ نُطْفَةٍ فَإِذَا هُوَ خَصِيمٌ مُبِينٌ
ਕੀ ਮਨੁੱਖ ਇਹ ਵੀ ਨਹੀਂ ਜਾਣਦਾ ਕਿ ਅਸੀਂ ਉਸ ਨੂੰ ਵੀਰਜ ਤੋਂ ਪੈਦਾ ਕੀਤਾ ਹੈ ?ਫੇਰ ਉਹ (ਸਿਆਣਾ ਹੋਣ ’ਤੇ ਸਾਡੇ ਮੁਕਾਬਲੇ ਵਿਚ) ਇਕ ਦਮ ਝਗੜਾਲੂ ਬਣ ਗਿਆ।
وَضَرَبَ لَنَا مَثَلًا وَنَسِيَ خَلْقَهُ ۖ قَالَ مَنْ يُحْيِي الْعِظَامَ وَهِيَ رَمِيمٌ
ਅਤੇ ਇਸ (ਝਗੜਾਲੂ ਮਨੁੱਖ) ਨੇ ਸਾਡੇ ਲਈ ਉਦਾਹਰਨ ਬਿਆਨ ਕੀਤੀ ਅਤੇ ਆਪਣੀ ਸਿਰਜਣਾ ਨੂੰ ਭੁੱਲ ਗਿਆ। ਆਖਣ ਲੱਗਾ ਕਿ ਉਹਨਾਂ ਗਲੀਆਂ-ਸੜੀਆਂ ਹੱਡੀਆਂ ਨੂੰ ਕੌਣ ਜਿਊਂਦਾ ਕਰ ਸਕਦਾ ਹੈ।
قُلْ يُحْيِيهَا الَّذِي أَنْشَأَهَا أَوَّلَ مَرَّةٍ ۖ وَهُوَ بِكُلِّ خَلْقٍ عَلِيمٌ
(ਹੇ ਨਬੀ!) ਤੁਸੀਂ ਕਹੋ ਕਿ ਉਹਨਾਂ (ਗਲੀਆਂ ਸੜੀਆਂ ਹੱਡੀਆਂ) ਨੂੰ ਉਹੀ (ਅੱਲਾਹ) ਜਿਊਂਦਾ ਕਰੇਗਾ, ਜਿਨ੍ਹੇ ਉਹਨਾਂ ਨੂੰ ਪਹਿਲੀ ਵਾਰ ਪੈਦਾ ਕੀਤਾ ਹੈ ਅਤੇ ਉਹ ਹਰ ਤਰ੍ਹਾਂ ਦੇ ਪੈਦਾ ਕਰਨ ਨੂੰ ਚੰਗੀ ਤਰ੍ਹਾਂ ਜਾਣਦਾ ਹੈ।
الَّذِي جَعَلَ لَكُمْ مِنَ الشَّجَرِ الْأَخْضَرِ نَارًا فَإِذَا أَنْتُمْ مِنْهُ تُوقِدُونَ
ਉਹੀਓ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਤੁਹਾਡੇ ਲਈ ਹਰੇ ਭਰੇ ਰੁੱਖ ਤੋਂ ਅੱਗ (ਬਾਲਣ ਲਈ ਲੱਕੜ) ਬਣਾਈ ਜਿਸ ਤੋਂ ਤੁਸੀਂ ਅਚਣਚੇਤ ਅੱਗ ਬਾਲ ਲੈਂਦੇ ਹੋ।
أَوَلَيْسَ الَّذِي خَلَقَ السَّمَاوَاتِ وَالْأَرْضَ بِقَادِرٍ عَلَىٰ أَنْ يَخْلُقَ مِثْلَهُمْ ۚ بَلَىٰ وَهُوَ الْخَلَّاقُ الْعَلِيمُ
ਉਹੀ (ਅੱਲਾਹ ਮੁੜ ਪੈਦਾ ਕਰੇਗਾ) ਜਿਸ ਨੇ ਅਕਾਸ਼ਾਂ ਤੇ ਧਰਤੀ ਨੂੰ ਪੈਦਾ ਕੀਤਾ। ਕੀ ਉਹ ਉਹਨਾਂ ਵਰਗਿਆਂ ਨੂੰ (ਮੁੜ) ਪੈਦਾ ਕਰਨ ਦੀ ਸਮਰਥਾ ਨਹੀਂ ਰੱਖਦਾ ? ਨਿਰਸੰਦੇਹ, ਸਮਰਥਾ ਰੱਖਦਾ ਹੈ, ਉਹੀਓ ਤਾਂ ਪੈਦਾ ਕਰਨ ਵਾਲਾ ਤੇ ਗਿਆਨ ਰੱਖਣ ਵਾਲਾ ਹੈ।
إِنَّمَا أَمْرُهُ إِذَا أَرَادَ شَيْئًا أَنْ يَقُولَ لَهُ كُنْ فَيَكُونُ
ਜਦੋਂ ਉਹ (ਅੱਲਾਹ) ਕੁੱਝ ਕਰਨਾ ਚਾਹੁੰਦਾ ਹੈ ਤਾਂ ਉਸ ਦਾ ਕੇਵਲ ਇੱਨਾ ਹੀ ਕਹਿਣਾ ਬਥੇਰਾ ਹੁੰਦਾ ਹੈ ਕਿ ‘ਹੋ ਜਾ’ ਤਾਂ ਉਹ (ਕੰਮ) ਹੋ ਜਾਂਦਾ ਹੈ।
فَسُبْحَانَ الَّذِي بِيَدِهِ مَلَكُوتُ كُلِّ شَيْءٍ وَإِلَيْهِ تُرْجَعُونَ
ਪਾਕ ਹੈ ਉਹ ਅੱਲਾਹ ਜਿਸ ਦੇ ਹੱਥ ਵਿਚ ਹਰ ਚੀਜ਼ ਦੀ ਸੰਪੂਰਨ ਸੱਤਾ ਹੈ ਅਤੇ ਤੁਸੀਂ ਸਾਰੇ ਉਸੇ ਵੱਲ ਪਰਤਾਏ ਜਾਵੋਗੇ।