Gathering · at-Taghabun · سورة التغابن · 18 ayahs

بِسْمِ اللَّهِ الرَّحْمَٰنِ الرَّحِيمِ

ਸ਼ੁਰੂ (ਕਰਦਾ ਹਾਂ) ਅੱਲਾਹ ਦੇ ਨਾਂ ਨਾਲ ਜਿਹੜਾ ਅਤਿਅੰਤ ਮਿਹਰਬਾਨ ਅਤੇ ਰਹਿਮ ਫ਼ਰਮਾਉਣ ਵਾਲਾ ਹੈ।

يُسَبِّحُ لِلَّهِ مَا فِي السَّمَاوَاتِ وَمَا فِي الْأَرْضِ ۖ لَهُ الْمُلْكُ وَلَهُ الْحَمْدُ ۖ وَهُوَ عَلَىٰ كُلِّ شَيْءٍ قَدِيرٌ

ਹਰ ਉਹ ਚੀਜ਼ ਜਿਹੜੀ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਅੱਲਾਹ ਦੀ ਹੀ ਤਸਬੀਹ (ਪਵਿੱਤਰਤਾ ਵਰਣਨ) ਕਰਦੀ ਹੈ। ਪਾਤਸ਼ਾਹੀ ਵੀ ਉਸੇ ਲਈ ਹੈ ਅਤੇ ਹਰ ਪ੍ਰਕਾਰ ਦੀ ਪ੍ਰਸ਼ੰਸਾ ਵੀ ਉਸੇ ਲਈ ਹੈ, ਹਰੇਕ ਚੀਜ਼ ਉਸ ਦੇ ਕਾਬੂ ਹੇਠ ਹੈ।

هُوَ الَّذِي خَلَقَكُمْ فَمِنْكُمْ كَافِرٌ وَمِنْكُمْ مُؤْمِنٌ ۚ وَاللَّهُ بِمَا تَعْمَلُونَ بَصِيرٌ

ਉਹੀਓ ਹੈ ਜਿਸ ਨੇ ਤੁਹਾਨੂੰ ਸਾਜਿਆ ਫੇਰ ਤੁਹਾਡੇ ਵਿੱਚੋਂ ਕੋਈ ਇਨਕਾਰੀ ਹੈ ਤੇ ਕੋਈ ਈਮਾਨ ਵਾਲਾ ਹੈ। ਤੁਸੀਂ ਜੋ ਕੁੱਝ ਵੀ ਕਰਦੇ ਹੋ ਅੱਲਾਹ ਉਸ ਨੂੰ ਚੰਗੀ ਤਰ੍ਹਾਂ ਵੇਖਦਾ ਹੈ।

خَلَقَ السَّمَاوَاتِ وَالْأَرْضَ بِالْحَقِّ وَصَوَّرَكُمْ فَأَحْسَنَ صُوَرَكُمْ ۖ وَإِلَيْهِ الْمَصِيرُ

ਉਸੇ ਨੇ ਅਕਾਸ਼ ਤੇ ਧਰਤੀ ਨੂੰ ਹੱਕ (ਭਾਵ ਇਨਸਾਫ਼) ਨਾਲ ਸਾਜਿਆ ਅਤੇ ਤੁਹਾਡੀਆਂ ਸ਼ਕਲਾਂ-ਸੂਰਤਾ ਬਣਾਈਆਂ ਅਤੇ ਤੁਹਾਨੂੰ ਬਹੁਤ ਹੀ ਸੋਹਣੀਆਂ ਸੂਰਤਾ ਬਖ਼ਸ਼ੀਆਂ ਅਤੇ ਤੁਸੀਂ ਸਭ ਨੇ ਉਸੇ ਵੱਲ ਪਰਤਣਾ ਹੈ।

يَعْلَمُ مَا فِي السَّمَاوَاتِ وَالْأَرْضِ وَيَعْلَمُ مَا تُسِرُّونَ وَمَا تُعْلِنُونَ ۚ وَاللَّهُ عَلِيمٌ بِذَاتِ الصُّدُورِ

ਜੋ ਕੁੱਝ ਵੀ ਅਕਾਸ਼ਾਂ ਤੇ ਧਰਤੀ ਵਿਚ ਹੈ ਉਹ ਸਭ ਜਾਣਦਾ ਹੈ ਅਤੇ (ਉਹ ਵੀ ਜਾਣਦਾ ਹੈ) ਜੋ ਤੁਸੀਂ ਲਕੋਂਦੇ ਹੋ ਅਤੇ ਪ੍ਰਗਟ ਕਰਦੇ ਹੋ। ਅੱਲਾਹ ਦਿਲਾਂ ਦੇ ਭੇਤਾਂ ਨੂੰ ਭਲੀ-ਭਾਂਤ ਜਾਣਦਾ ਹੈ।

أَلَمْ يَأْتِكُمْ نَبَأُ الَّذِينَ كَفَرُوا مِنْ قَبْلُ فَذَاقُوا وَبَالَ أَمْرِهِمْ وَلَهُمْ عَذَابٌ أَلِيمٌ

ਕੀ ਤੁਹਾਨੂੰ ਉਹਨਾਂ ਲੋਕਾਂ ਦੀ ਖ਼ਬਰ ਨਹੀਂ ਜਿਨ੍ਹਾਂ ਨੇ ਇਸ ਤੋਂ ਪਹਿਲਾਂ ਇਨਕਾਰ ਕੀਤਾ ਸੀ? ਫੇਰ ਉਹਨਾਂ ਨੇ ਆਪਣੀਆਂ ਕਰਤੂਤਾਂ ਦਾ ਸੁਆਦ ਚਖਿਆ, ਉਹਨਾਂ ਲਈ ਦੁਖਦਾਈ ਅਜ਼ਾਬ ਹੈ।

ذَٰلِكَ بِأَنَّهُ كَانَتْ تَأْتِيهِمْ رُسُلُهُمْ بِالْبَيِّنَاتِ فَقَالُوا أَبَشَرٌ يَهْدُونَنَا فَكَفَرُوا وَتَوَلَّوْا ۚ وَاسْتَغْنَى اللَّهُ ۚ وَاللَّهُ غَنِيٌّ حَمِيدٌ

ਇਹ (ਸਜ਼ਾ) ਇਸ ਲਈ ਹੈ ਕਿ ਜਦੋਂ ਉਹਨਾਂ ਦੇ ਰਸੂਲ ਉਹਨਾਂ ਕੋਲ (ਰਸੂਲ ਹੋਣ ਦੀਆਂ) ਖੁੱਲ੍ਹੀਆਂ ਨਿਸ਼ਾਨੀਆਂ ਲਿਆਉਂਦੇ ਤਾਂ ਉਹ (ਇਨਕਾਰੀ) ਆਖਦੇ ਕਿ ਕੀ ਸਾ` ਮਨੁੱਖ ਰਾਹ ਵਿਖਾਉਣਗੇ? ਇੰਜ ਉਹਨਾਂ ਨੇ ਇਨਕਾਰ ਕੀਤਾ ਅਤੇ ਹੱਕ ਸੱਚ ਤੋਂ ਮੂੰਹ ਮੋੜ ਲਿਆ, ਫੇਰ ਅੱਲਾਹ ਵੀ ਉਹਨਾਂ ਤੋਂ ਬੇ-ਪਰਵਾਹ ਹੋ ਗਿਆ। ਅੱਲਾਹ ਬਹੁਤ ਹੀ ਬੇ-ਪਰਵਾਹ ਹੈ ਅਤੇ ਉਹੀਓ ਸ਼ਲਾਘਾ ਯੋਗ ਹੈ।

زَعَمَ الَّذِينَ كَفَرُوا أَنْ لَنْ يُبْعَثُوا ۚ قُلْ بَلَىٰ وَرَبِّي لَتُبْعَثُنَّ ثُمَّ لَتُنَبَّؤُنَّ بِمَا عَمِلْتُمْ ۚ وَذَٰلِكَ عَلَى اللَّهِ يَسِيرٌ

ਇਨਕਾਰੀਆਂ ਦਾ ਦਾਅਵਾ ਇਹ ਹੈ ਕਿ ਉਹਨਾਂ ਨੂੂੰ (ਕਬਰਾਂ ਵਿੱਚੋਂ) ਕਦੇ ਵੀ (ਜਿਊਂਦਾ) ਉਠਾਇਆ ਨਹੀਂ ਜਾਵੇਗਾ। (ਹੇ ਨਬੀ!) ਆਖ ਦਿਓ, ਕਿਉਂ ਨਹੀਂ, ਮੇਰੇ ਰੱਬ ਦੀ ਸੁੰਹ ਤੁਹਾਨੂੰ ਜ਼ਰੂਰ ਉਠਾਇਆ ਜਾਵੇਗਾ, ਫੇਰ ਤੁਹਾਨੂੰ ਦੱਸਿਆ ਜਾਵੇਗਾ ਜੋ ਤੁਸੀਂ (ਸੰਸਾਰ ਵਿਚ) ਕਰਦੇ ਸੀ। ਇਹ ਕੰਮ ਕਰਨਾ ਅੱਲਾਹ ਲਈ ਬਹੁਤ ਹੀ ਸੌਖਾ ਹੈ।

فَآمِنُوا بِاللَّهِ وَرَسُولِهِ وَالنُّورِ الَّذِي أَنْزَلْنَا ۚ وَاللَّهُ بِمَا تَعْمَلُونَ خَبِيرٌ

ਤੁਸੀਂ ਅੱਲਾਹ, ਉਸ ਦੇ ਰਸੂਲ ਅਤੇ ਉਸ ਨੂਰ (.ਕੁਰਆਨ) ਉੱਤੇ ਈਮਾਨ ਲਿਆਓ ਜਿਹੜਾ ਅਸੀਂ ਤੁਹਾਡੇ ’ਤੇ ਉਤਾਰਿਆ ਹੈ। ਅੱਲਾਹ ਹਰ ਉਸ ਕੰਮ ਨੂੰ ਚੰਗੀ ਤਰ੍ਹਾਂ ਜਾਣਦਾ ਹੈ ਜੋ ਤੁਸੀਂ ਕਰਦੇ ਹੋ।

يَوْمَ يَجْمَعُكُمْ لِيَوْمِ الْجَمْعِ ۖ ذَٰلِكَ يَوْمُ التَّغَابُنِ ۗ وَمَنْ يُؤْمِنْ بِاللَّهِ وَيَعْمَلْ صَالِحًا يُكَفِّرْ عَنْهُ سَيِّئَاتِهِ وَيُدْخِلْهُ جَنَّاتٍ تَجْرِي مِنْ تَحْتِهَا الْأَنْهَارُ خَالِدِينَ فِيهَا أَبَدًا ۚ ذَٰلِكَ الْفَوْزُ الْعَظِيمُ

ਜਦੋਂ ਉਹ (ਅੱਲਾਹ) ਤੁਹਾਨੂੰ ਇਕੱਤਰ ਹੋਣ ਵਾਲੇ ਦਿਨ ਇਕੱਤਰ ਕਰੇਗਾ, ਉਹ ਹਾਰ ਜਿੱਤ ਵਾਲਾ ਦਿਨ ਹੋਵੇਗਾ ਅਤੇ ਜਿਹੜਾ ਕੋਈ ਅੱਲਾਹ ’ਤੇ ਈਮਾਨ ਲਿਆਏ ਤੇ ਨੇਕ ਕੰਮ ਕਰੇ ਤਾਂ ਅੱਲਾਹ ਉਸ ਤੋਂ ਉਸ ਦੀਆਂ ਬੁਰਾਈਆਂ ਦੂਰ ਕਰ ਦੇਵੇਗਾ ਅਤੇ ਉਸ ਨੂੰ ਜੰਨਤ ਵਿਚ ਦਾਖ਼ਲ ਕਰੇਗਾ ਜਿਸ ਦੇ ਹੇਠ ਨਹਿਰਾਂ ਵਗਦੀਆਂ ਹੋਣਗੀਆਂ ਅਤੇ ਉਹ ਉਸ ਵਿਚ ਸਦਾ ਰਹੇਗਾ, ਇਹੋ ਸਭ ਤੋਂ ਵੱਡੀ ਕਾਮਯਾਬੀ ਹੈ।

وَالَّذِينَ كَفَرُوا وَكَذَّبُوا بِآيَاتِنَا أُولَٰئِكَ أَصْحَابُ النَّارِ خَالِدِينَ فِيهَا ۖ وَبِئْسَ الْمَصِيرُ

ਜਿਨ੍ਹਾਂ ਲੋਕਾਂ ਨੇ ਇਨਕਾਰ ਕੀਤਾ ਅਤੇ ਸਾਡੀਆਂ ਆਇਤਾਂ (ਭਾਵ ਆਦੇਸ਼ਾਂ) ਨੂੰ ਨਹੀਂ ਮੰਨਿਆ ਉਹ ਸਭ ਨਰਕੀ ਹਨ ਅਤੇ ਸਦਾ ਉਸੇ ਵਿਚ ਹੀ ਰਹਿਣਗੇ, ਉਹ ਬਹੁਤ ਹੀ ਭੈੜਾ ਸਥਾਨ ਹੈ।

مَا أَصَابَ مِنْ مُصِيبَةٍ إِلَّا بِإِذْنِ اللَّهِ ۗ وَمَنْ يُؤْمِنْ بِاللَّهِ يَهْدِ قَلْبَهُ ۚ وَاللَّهُ بِكُلِّ شَيْءٍ عَلِيمٌ

ਜਿਹੜੀ ਵੀ ਕੋਈ ਬਿਪਤਾ ਆਉਂਦੀ ਹੈ ਉਹ ਅੱਲਾਹ ਦੇ ਹੁਕਮ ਨਾਲ ਹੀ ਆਉਂਦੀ ਹੈ। ਜੇ ਕੋਈ ਅੱਲਾਹ ’ਤੇ ਈਮਾਨ ਲਿਆਏ ਤਾਂ ਉਹ ਉਸ ਦੇ ਮਨ ਨੂੰ ਹਿਦਾਇਤ ਦਿੰਦਾ ਹੈ। ਅੱਲਾਹ ਹਰ ਚੀਜ਼ ਨੂੰ ਜਾਣਦਾ ਹੈ।

وَأَطِيعُوا اللَّهَ وَأَطِيعُوا الرَّسُولَ ۚ فَإِنْ تَوَلَّيْتُمْ فَإِنَّمَا عَلَىٰ رَسُولِنَا الْبَلَاغُ الْمُبِينُ

ਤੁਸੀਂ ਅੱਲਾਹ ਅਤੇ ਉਸ ਦੇ ਰਸੂਲ ਦੇ ਹੁਕਮਾਂ ਦੀ ਪਾਲਣਾ ਕਰੋ। ਜੇ ਤੁਸੀਂ ਹੱਕ ਤੋਂ ਮੂੰਹ ਮੋੜੋਂਗੇ ਤਾਂ ਸਾਡੇ ਰਸੂਲ ਦਾ ਕੰਮ ਤਾਂ ਕੇਵਲ ਆਦੇਸ਼ਾਂ ਨੂੰ ਸਪਸ਼ਟ ਕਰਕੇ ਪਹੁੰਚਾ ਦੇਣਾ ਹੈ।

اللَّهُ لَا إِلَٰهَ إِلَّا هُوَ ۚ وَعَلَى اللَّهِ فَلْيَتَوَكَّلِ الْمُؤْمِنُونَ

ਅੱਲਾਹ ਉਹ ਹੈ ਜਿਸ ਤੋਂ ਛੁੱਟ ਕੋਈ (ਸੱਚਾ) ਇਸ਼ਟ ਨਹੀਂ ਅਤੇ ਈਮਾਨ ਵਾਲਿਆਂ ਨੂੰ ਚਾਹੀਦਾ ਹੈ ਕਿ ਉਸੇ ’ਤੇ ਹੀ ਭਰੋਸਾ ਕਰਨ।

يَا أَيُّهَا الَّذِينَ آمَنُوا إِنَّ مِنْ أَزْوَاجِكُمْ وَأَوْلَادِكُمْ عَدُوًّا لَكُمْ فَاحْذَرُوهُمْ ۚ وَإِنْ تَعْفُوا وَتَصْفَحُوا وَتَغْفِرُوا فَإِنَّ اللَّهَ غَفُورٌ رَحِيمٌ

ਹੇ ਈਮਾਨ ਵਾਲਿਓ! ਬੇਸ਼ੱਕ ਤੁਹਾਡੀਆਂ ਪਤਨੀਆਂ ਅਤੇ ਤੁਹਾਡੀ ਔਲਾਦ ਵਿੱਚੋਂ ਕੁੱਝ ਤੁਹਾਡੇ ਦੁਸ਼ਮਨ ਹਨ, ਸੋ ਤੁਸੀਂ ਉਹਨਾਂ ਤੋਂ ਬਚੋ, ਜੇ ਮੁਆਫ਼ ਕਰ ਦਿਓ ਅਤੇ (ਭੁੱਲਾਂ ਦੀ) ਅਣਦੇਖੀ ਕਰ ਦਿਓ ਅਤੇ ਖਿਮਾਂ ਬਖ਼ਸ਼ੋ ਤਾਂ ਬੇਸ਼ੱਕ ਅੱਲਾਹ ਬਖ਼ਸ਼ਣਹਾਰ ਤੇ ਮਿਹਰਬਾਨ ਹੈ।

إِنَّمَا أَمْوَالُكُمْ وَأَوْلَادُكُمْ فِتْنَةٌ ۚ وَاللَّهُ عِنْدَهُ أَجْرٌ عَظِيمٌ

ਬੇਸ਼ੱਕ ਤੁਹਾਡੇ ਮਾਲ ਅਤੇ ਤੁਹਾਡੀ ਔਲਾਦ ਤਾਂ ਇੱਕ ਫ਼ਿਤਨਾ (ਅਜ਼ਮਾਇਸ਼) ਹੈ ਅਤੇ ਵੱਡਾ ਬਦਲਾ ਤਾਂ ਅੱਲਾਹ ਕੋਲ ਹੈ।

فَاتَّقُوا اللَّهَ مَا اسْتَطَعْتُمْ وَاسْمَعُوا وَأَطِيعُوا وَأَنْفِقُوا خَيْرًا لِأَنْفُسِكُمْ ۗ وَمَنْ يُوقَ شُحَّ نَفْسِهِ فَأُولَٰئِكَ هُمُ الْمُفْلِحُونَ

ਸੋ ਜਿੱਥੇ ਤਕ ਹੋ ਸਕੇ ਤੁਸੀਂ ਅੱਲਾਹ ਤੋਂ ਡਰੋ, (ਅੱਲਾਹ ਦੇ ਹੁਕਮਾਂ ਨੂੰ) ਧਿਆਨ ਨਾਲ ਸੁਣੋ ਅਤੇ ਪਾਲਣਾ ਕਰੋ ਅਤੇ (ਅੱਲਾਹ ਦੀ ਰਾਹ ਵਿਚ) ਖ਼ਰਚ ਕਰੋ, ਤੁਹਾਡੇ ਲਈ ਇਹੋ ਵਧੀਆ ਗੱਲ ਹੈ। ਜਿਸ ਨੇ ਆਪਣੇ ਆਪ ਨੂੰ ਲਾਲਚੀ ਹੋਣ ਤੋਂ ਬਚਾ ਲਿਆ ਉਹੀਓ ਲੋਕ ਸਫ਼ਲਤਾ ਪ੍ਰਾਪਤ ਕਰਨ ਵਾਲੇ ਹਨ।

إِنْ تُقْرِضُوا اللَّهَ قَرْضًا حَسَنًا يُضَاعِفْهُ لَكُمْ وَيَغْفِرْ لَكُمْ ۚ وَاللَّهُ شَكُورٌ حَلِيمٌ

ਜੇ ਤੁਸੀਂ ਅੱਲਾਹ ਨੂੰ ਕਰਜ਼ ਦਿਓ ਤਾਂ ਕਰਜ਼ੇ ਹਸਨਾ (ਸੋਹਣਾ ਕਰਜ਼) ਦਿਓ, ਤਾਂ ਉਹ ਤੁਹਾਨੂੰ ਕਈ ਗੁਣਾ ਵਧਾ ਕੇ ਮੋੜ ਦੇਵੇਗਾ ਅਤੇ ਤੁਹਾਡੀਆਂ ਭੁੱਲਾਂ ਨੂੰ ਬਖ਼ਸ਼ ਦੇਵੇਗਾ। ਅੱਲਾਹ ਤੁਹਾਡੀ ਕਦਰ ਕਰਨ ਵਾਲਾ ਹੈ ਅਤੇ ਬਹੁਤ ਹੀ ਨਰਮਾਈ ਵਾਲਾ ਹੈ।

عَالِمُ الْغَيْبِ وَالشَّهَادَةِ الْعَزِيزُ الْحَكِيمُ

ਉਹ ਗ਼ੈਬ ਅਤੇ ਜ਼ਾਹਿਰ ਦਾ ਗਿਆਨ ਰੱਖਣ ਵਾਲਾ ਹੈ, ਉਹ ਵੱਡਾ ਜ਼ੋਰਾਵਰ ਤੇ ਯੁਕਤੀਮਾਨ ਹੈ।