١ قُلْ أُوحِيَ إِلَيَّ أَنَّهُ اسْتَمَعَ نَفَرٌ مِنَ الْجِنِّ فَقَالُوا إِنَّا سَمِعْنَا قُرْآنًا عَجَبًا
1 (ਹੇ ਨਬੀ!) ਆਖ ਦਿਓ ਕਿ ਮੇਰੇ ਵੱਲ ਵਹੀ (ਰੱਬ ਸੁਨੇਹਾ) ਘੱਲੀ ਗਈ ਹੈ ਕਿ ਜਿੰਨਾਂ ਦੀ ਇਕ ਟੋਲੀ ਨੇ (.ਕੁਰਆਨ) ਧਿਆਨ ਨਾਲ ਸੁਣਿਆ ਤੇ ਫੇਰ (ਆਪਣੇ ਕੌਮ ਨੂੰ ਜਾ ਕੇ) ਆਖਿਆ ਕਿ ਬੇਸ਼ੱਕ ਅਸੀਂ ਇਕ ਅਚਰਜਮਈ਼ਕੁਰਆਨ ਸੁਣਿਆ ਹੈ।
٢ يَهْدِي إِلَى الرُّشْدِ فَآمَنَّا بِهِ ۖ وَلَنْ نُشْرِكَ بِرَبِّنَا أَحَدًا
2 ਜੋ ਸਿੱਧੀ ਤੇ ਹਿਦਾਇਤ ਵਾਲੀ ਰਾਹ ਦਰਸਾਉਂਦਾ ਹੈ। ਸੋ ਅਸੀਂ ਉਸ ’ਤੇ ਈਮਾਨ ਲਿਆਏ ਹਾਂ ਅਤੇ ਹੁਣ ਅਸੀਂ ਕਿਸੇ ਨੂੰ ਵੀ ਰੱਬ ਦਾ ਸ਼ਰੀਕ ਨਹੀਂ ਠਹਿਰਾਵਾਂਗੇ।
٣ وَأَنَّهُ تَعَالَىٰ جَدُّ رَبِّنَا مَا اتَّخَذَ صَاحِبَةً وَلَا وَلَدًا
3 ਅਤੇ ਇਹ ਵੀ ਕਿਹਾ ਕਿ ਸਾਡੇ ਰੱਬ ਦੀ ਸ਼ਾਨ ਵੱਡੀ ਉੱਚੀ ਹੈ। ਉਸ ਨੇ ਕਿਸੇ ਨੂੰ ਆਪਣੀ ਪਤਨੀ ਜਾਂ ਪੁੱਤਰ ਨਹੀਂ ਬਣਾਇਆ।
٤ وَأَنَّهُ كَانَ يَقُولُ سَفِيهُنَا عَلَى اللَّهِ شَطَطًا
4 ਅਤੇ ਕਿਹਾ ਕਿ ਸਾਡੇ ਮੂਰਖ ਸਾਥੀ ਅੱਲਾਹ ਦੇ ਬਾਰੇ ਝੂਠੀਆਂ ਗੱਲਾਂ ਆਖਦੇ ਰਹੇ ਹਨ।
٥ وَأَنَّا ظَنَنَّا أَنْ لَنْ تَقُولَ الْإِنْسُ وَالْجِنُّ عَلَى اللَّهِ كَذِبًا
5 ਜਦ ਕਿ ਅਸੀਂ ਇਹ ਸਮਝਦੇ ਸੀ ਕਿ ਮਨੁੱਖ ਤੇ ਜਿੰਨ ਕਦੇ ਵੀ ਅੱਲਾਹ ਬਾਰੇ ਝੂਠ ਨਹੀਂ ਬੋਲਣਗੇ।
٦ وَأَنَّهُ كَانَ رِجَالٌ مِنَ الْإِنْسِ يَعُوذُونَ بِرِجَالٍ مِنَ الْجِنِّ فَزَادُوهُمْ رَهَقًا
6 ਬੇਸ਼ੱਕ ਮਨੁੱਖਾਂ ਵਿੱਚੋਂ ਕੁੱਝ ਲੋਕ ਜਿੰਨਾਂ ਵਿੱਚੋਂ ਕੁੱਝ ਲੋਕਾਂ ਦੀ ਸ਼ਰਨ ਮੰਗਿਆ ਕਰਦੇ ਸਨ। ਇਸ ਤਰ੍ਹਾਂ ਉਹਨਾਂ ਨੇ ਉਹਨਾਂ (ਜਿੰਨਾਂ) ਦੀ ਸਰਕਸ਼ੀ (ਹੰਕਾਰ) ਵਿਚ ਹੋਰ ਵੀ ਵਾਧਾ ਕਰ ਦਿੱਤਾ।
٧ وَأَنَّهُمْ ظَنُّوا كَمَا ظَنَنْتُمْ أَنْ لَنْ يَبْعَثَ اللَّهُ أَحَدًا
7 ਅਤੇ ਉਹਨਾਂ (ਮਨੁੱਖਾਂ) ਨੇ ਵੀ ਇਹੋ ਵਿਚਾਰ ਕੀਤਾ ਸੀ ਕਿ ਜਿਵੇਂ ਤੁਸੀਂ (ਜਿੰਨਾਂ ਨੇ) ਸੋਚਿਆ ਸੀ ਕਿ ਅੱਲਾਹ ਕਿਸੇ ਨੂੰ ਵੀ ਮੁੜ (ਕਬਰਾਂ ’ਚੋਂ) ਨਹੀਂ ਉਠਾਵੇਗਾ (ਤੇ ਨਾ ਹੀ ਰਸੂਲ ਭੇਜੇਗਾ)।
٨ وَأَنَّا لَمَسْنَا السَّمَاءَ فَوَجَدْنَاهَا مُلِئَتْ حَرَسًا شَدِيدًا وَشُهُبًا
8 ਅਤੇ ਇਹ ਕਿ ਅਸੀਂ ਅਕਾਸ਼ ਨੂੰ ਟਟੋਲਿਆ ਤਾਂ ਉਸ ਨੂੰ ਕਰੜੇ ਪਹਿਰੇਦਾਰਾਂ ਨਾਲ ਅਤੇ ਅੰਗਿਆਰਾਂ ਨਾਲ ਭਰਿਆ ਹੋਇਆ।
٩ وَأَنَّا كُنَّا نَقْعُدُ مِنْهَا مَقَاعِدَ لِلسَّمْعِ ۖ فَمَنْ يَسْتَمِعِ الْآنَ يَجِدْ لَهُ شِهَابًا رَصَدًا
9 ਅਤੇ ਅਸੀਂ ਅਕਾਸ਼ ਦੇ ਟਿਕਾਣਿਆ ਵਿਚ ਸੁਣ-ਗੁਣ ਲੈਣ ਲਈ ਬੈਠਿਆ ਕਰਦੇ ਸਨ, ਸੋ ਹੁਣ ਜਿਹੜਾ ਵੀ ਸੁਣਨ ਦੀ ਕੋਸ਼ਿਸ਼ ਕਰਦਾ ਹੈ ਤਾਂ ਇਕ ਅੰਗਿਆਰ ਨੂੰ ਆਪਣੀ ਘਾਤ ਵਿਚ ਲੱਗਾ ਵੇਖਦਾ ਹੈ।
١٠ وَأَنَّا لَا نَدْرِي أَشَرٌّ أُرِيدَ بِمَنْ فِي الْأَرْضِ أَمْ أَرَادَ بِهِمْ رَبُّهُمْ رَشَدًا
10 ਅਤੇ ਇਹ ਕਿ ਅਸੀਂ ਨਹੀਂ ਜਾਣਦੇ ਕਿ ਕੀ ਉਹਨਾਂ ਦੇ ਰੱਬ ਨੇ ਧਰਤੀ ਵਾਲਿਆਂ ਲਈ ਭੈੜੇ ਵਿਹਾਰ ਕਰਨ ਦਾ ਇਰਾਦਾ ਕੀਤਾ ਹੈ ਜਾਂ ਉਹਨਾਂ ਲਈ ਭਲਾਈ ਦਾ ਇਰਾਦਾ ਕੀਤਾ ਹੈ ?
١١ وَأَنَّا مِنَّا الصَّالِحُونَ وَمِنَّا دُونَ ذَٰلِكَ ۖ كُنَّا طَرَائِقَ قِدَدًا
11 ਅਤੇ ਇਹ ਕਿ ਸਾਡੇ ਵਿੱਚੋਂ ਨੇਕ ਵੀ ਹਨ ਅਤੇ ਕੁੱਝ ਲੋਕ ਇਸ ਤੋਂ ਹੇਠਾਂ (ਭਾਵ ਬੁਰੇ) ਵੀ ਹਨ, ਅਸੀਂ ਵੱਖੋ-ਵੱਖ ਰਾਹਾਂ (ਧਰਮਾਂ) ਵਿਚ ਵੰਡੇ ਹੋਏ ਹਾਂ।
١٢ وَأَنَّا ظَنَنَّا أَنْ لَنْ نُعْجِزَ اللَّهَ فِي الْأَرْضِ وَلَنْ نُعْجِزَهُ هَرَبًا
12 ਅਤੇ ਸਾਨੂੰ ਵਿਸ਼ਵਾਸ ਹੋ ਚੁੱਕਿਆ ਸੀ ਕਿ ਅਸੀਂ ਅੱਲਾਹ ਨੂੰ ਧਰਤੀ ਉੱਤੇ ਬੇਵਸ ਨਹੀਂ ਕਰ ਸਕਦੇ ਅਤੇ ਨਾ ਹੀ ਨੱਸ ਕੇ ਉਸ ਨੂੰ ਬੇਵਸ ਕਰ ਸਕਦੇ ਹਾਂ।
١٣ وَأَنَّا لَمَّا سَمِعْنَا الْهُدَىٰ آمَنَّا بِهِ ۖ فَمَنْ يُؤْمِنْ بِرَبِّهِ فَلَا يَخَافُ بَخْسًا وَلَا رَهَقًا
13 ਅਤੇ ਇਹ ਕਿ ਜਦੋਂ ਅਸੀਂ ਹਿਦਾਇਤ ਵਾਲੀ ਗੱਲ ਸੁਣੀ ਤਾਂ ਉਸ ’ਤੇ ਈਮਾਨ ਲਿਆਏ। ਜਿਹੜਾ ਕੋਈ ਆਪਣੇ ਰੱਬ ’ਤੇ ਈਮਾਨ ਲਿਆਇਆ, ਫੇਰ ਨਾ ਤਾਂ ਉਸ ਨੂੰ ਕਿਸੇ ਪ੍ਰਕਾਰ ਦੀ ਹਾਨੀ ਹੋਣ ਦਾ ਡਰ ਹੋਵੇਗਾ ਅਤੇ ਨਾ ਹੀ ਕਿਸੇ ਵਧੀਕੀ ਦਾ।
١٤ وَأَنَّا مِنَّا الْمُسْلِمُونَ وَمِنَّا الْقَاسِطُونَ ۖ فَمَنْ أَسْلَمَ فَأُولَٰئِكَ تَحَرَّوْا رَشَدًا
14 ਅਤੇ ਇਹ ਕਿ ਸਾਡੇ ਵਿਚ ਕੁਝ ਮੁਸਲਮਾਨ (ਆਗਿਆਕਾਰੀ) ਵੀ ਹਨ ਅਤੇ ਕੁਝ ਜ਼ਾਲਮ (ਇਨਕਾਰੀ) ਵੀ ਹਨ। ਫੇਰ ਜਿਹੜਾ ਕੋਈ ਇਸਲਾਮ ਇਖ਼ਤਿਆਰ ਕਰੇਗਾ ਤਾਂ ਉਸ ਨੇ ਹਿਦਾਇਤ ਵਾਲੀ ਰਾਹ ਲੱਭ ਲਈ।
١٥ وَأَمَّا الْقَاسِطُونَ فَكَانُوا لِجَهَنَّمَ حَطَبًا
15 ਪਰ ਜਿਹੜੇ ਜ਼ਾਲਮ ਹਨ ਉਹ ਨਰਕ ਦੀ ਅੱਗ ਦਾ ਬਾਲਣ ਬਣਨਗੇ।
١٦ وَأَنْ لَوِ اسْتَقَامُوا عَلَى الطَّرِيقَةِ لَأَسْقَيْنَاهُمْ مَاءً غَدَقًا
16 (ਹੇ ਨਬੀ! ਆਖ ਦਿਓ ਕਿ) ਮੇਰੇ ਉੱਤੇ ਵਹੀ ਕੀਤੀ ਗਈ ਹੈ ਕਿ ਜੇ ਲੋਕ ਸਿੱਧੀ ਰਾਹ ਉੱਤੇ ਕਾਇਮ ਰਹਿੰਦੇ ਤਾਂ ਅਸੀਂ ਉਹਨਾਂ ਨੂੰ ਚੰਗੀ ਤਰ੍ਹਾਂ ਰਜਾ ਦਿੰਦੇ।
١٧ لِنَفْتِنَهُمْ فِيهِ ۚ وَمَنْ يُعْرِضْ عَنْ ذِكْرِ رَبِّهِ يَسْلُكْهُ عَذَابًا صَعَدًا
17 ਫੇਰ ਅਸੀਂ ਉਹਨਾਂ ਨੂੰ ਅਜ਼ਮਾਉਂਦੇ ਅਤੇ ਜਿਹੜਾ ਕੋਈ ਆਪਣੇ ਰੱਬ ਦੀ ਯਾਦ ਤੋਂ ਮੂੰਹ ਮੋੜੇਗਾ ਤਾਂ ਉਹ (ਅੱਲਾਹ) ਉਸ ਨੂੰ ਘਟਦੇ ਵਧਦੇ ਅਜ਼ਾਬ ਵਿਚ ਫਸਾ ਦੇਵੇਗਾ।
١٨ وَأَنَّ الْمَسَاجِدَ لِلَّهِ فَلَا تَدْعُوا مَعَ اللَّهِ أَحَدًا
18 ਅਤੇ ਇਹ ਵੀ ਕਿ ਮਸੀਤਾਂ ਕੇਵਲ ਅੱਲਾਹ ਲਈ ਹਨ, ਸੋ ਤੁਸੀਂ ਉਹਨਾਂ ਵਿਚ ਅੱਲਾਹ ਦੇ ਨਾਲ ਕਿਸੇ ਹੋਰ ਨੂੰ ਨਾ ਪੁਕਾਰੋ।
١٩ وَأَنَّهُ لَمَّا قَامَ عَبْدُ اللَّهِ يَدْعُوهُ كَادُوا يَكُونُونَ عَلَيْهِ لِبَدًا
19 ਅਤੇ ਇਹ ਕਿ ਜਦੋਂ ਅੱਲਾਹ ਦਾ ਬੰਦਾ (ਮੁਹੰਮਦ) ਅੱਲਾਹ ਨੂੰ ਪੁਕਾਰਨ ਲਈ ਖੜ੍ਹਾ ਹੋਇਆ ਤਾਂ ਸੰਭਵ ਸੀ ਕਿ ਲੋਕੀ (ਕਾਫ਼ਿਰ) ਉਸ ਉੱਤੇ ਟੁੱਟ ਪੈਂਦੇ।
٢٠ قُلْ إِنَّمَا أَدْعُو رَبِّي وَلَا أُشْرِكُ بِهِ أَحَدًا
20 (ਹੇ ਨਬੀ!) ਆਖ ਦਿਓ! ਕਿ ਬੇਸ਼ੱਕ ਮੈਂ ਆਪਣੇ ਰੱਬ ਨੂੰ ਹੀ ਪੁਕਾਰਦਾ ਹਾਂ ਅਤੇ ਉਸ ਦੇ ਨਾਲ ਕਿਸੇ ਹੋਰ ਨੂੰ ਸਾਂਝੀ ਨਹੀਂ ਬਣਾਉਂਦਾ।
٢١ قُلْ إِنِّي لَا أَمْلِكُ لَكُمْ ضَرًّا وَلَا رَشَدًا
21 (ਅਤੇ ਕਿਹਾ) ਆਖ ਦਿਓ! ਨਿਰਸੰਦੇਹ, ਮੈਂ ਤੁਹਾਡੇ ਲਈ ਨਾ ਕਿਸੇ ਪ੍ਰਕਾਰ ਦੀ ਹਾਨੀ ਦਾ ਤੇ ਨਾ ਹੀ ਕਿਸੇ ਲਾਭ ਦਾ ਅਧਿਕਾਰ ਰੱਖਦਾ ਹਾਂ।
٢٢ قُلْ إِنِّي لَنْ يُجِيرَنِي مِنَ اللَّهِ أَحَدٌ وَلَنْ أَجِدَ مِنْ دُونِهِ مُلْتَحَدًا
22 ਆਖ ਦਿਓ! ਮੈਨੂੰ ਅੱਲਾਹ ਦੇ ਅਜ਼ਾਬ ਤੋਂ ਕੋਈ ਬਚਾਵੇਗਾ ਨਹੀਂ ਅਤੇ ਨਾ ਹੀ ਉਸ ਤੋਂ ਛੁੱਟ ਕੋਈ ਸ਼ਰਨ ਅਸਥਾਨ ਮਿਲ ਸਕਦਾ ਹੈ।
٢٣ إِلَّا بَلَاغًا مِنَ اللَّهِ وَرِسَالَاتِهِ ۚ وَمَنْ يَعْصِ اللَّهَ وَرَسُولَهُ فَإِنَّ لَهُ نَارَ جَهَنَّمَ خَالِدِينَ فِيهَا أَبَدًا
23 (ਆਖ ਦਿਓ!)ਅੱਲਾਹ ਦਾ ਹੁਕਮ ਅਤੇ ਉਸ ਦਾ ਸੁਨੇਹਾ ਪਹੁੰਚਾਉਣ ਤੋਂ ਛੁੱਟ ਮੇਰਾ ਕੁੱਝ ਵੀ ਅਧਿਕਾਰ ਨਹੀਂ ਅਤੇ ਜਿਹੜਾ ਅੱਲਾਹ ਅਤੇ ਉਸ ਦੇ ਰਸੂਲ ਦੀ ਨਾ-ਫ਼ਰਮਾਨੀ ਕਰੇਗਾ ਤਾਂ ਬੇਸ਼ੱਕ ਉਸ ਲਈ ਨਰਕ ਦੀ ਅੱਗ ਹੈ, ਉਹ ਉਸ ਵਿਚ ਸਦਾ ਲਈ ਰਹਿਣਗੇ।
٢٤ حَتَّىٰ إِذَا رَأَوْا مَا يُوعَدُونَ فَسَيَعْلَمُونَ مَنْ أَضْعَفُ نَاصِرًا وَأَقَلُّ عَدَدًا
24 ਇੱਥੋਂ ਤਕ ਕਿ ਜਦੋਂ ਉਹ ਉਸ ਅਜ਼ਾਬ ਨੂੰ ਵੇਖਣਗੇ ਕਿ ਜਿਸ ਦਾ ਉਹਨਾਂ ਨਾਲ ਵਾਅਦਾ ਕੀਤਾ ਗਿਆ ਹੈ ਤਾਂ ਉਹਨਾਂ ਨੂੰ ਛੇਤੀ ਹੀ ਪਤਾ ਲੱਗ ਜਾਵੇਗਾ ਕਿ ਕਿਸ ਦੇ ਸਹਾਈ ਕਮਜ਼ੋਰ ਹਨ ਅਤੇ ਕਿਸ ਦਾ ਜੱਥਾ ਗਿਣਤੀ ਵਿਚ ਘੱਟ ਹੈ।
٢٥ قُلْ إِنْ أَدْرِي أَقَرِيبٌ مَا تُوعَدُونَ أَمْ يَجْعَلُ لَهُ رَبِّي أَمَدًا
25 (ਹੇ ਨਬੀ!) ਆਖ ਦਿਓ ਕਿ ਮੈਂ ਨਹੀਂ ਜਾਣਦਾ ਕਿ ਜਿਸ ਅਜ਼ਾਬ ਦਾ ਤੁਹਾਡੇ ਨਾਲ ਵਾਅਦਾ ਕੀਤਾ ਗਿਆ ਹੈ ਉਹ ਨੇੜੇ ਹੀ ਹੈ ਜਾਂ ਉਸ ਲਈ ਮੇਰੇ ਰੱਬ ਨੇ ਕੋਈ ਲੰਮਾਂ ਸਮਾਂ ਨਿਯਤ ਕਰ ਰੱਖਿਆ ਹੈ।
٢٦ عَالِمُ الْغَيْبِ فَلَا يُظْهِرُ عَلَىٰ غَيْبِهِ أَحَدًا
26 ਉਹੀਓ ਗ਼ੈਬ (ਪਰੋਖ) ਦਾ ਜਾਣਨਹਾਰ ਹੈ ਅਤੇ ਉਹ ਆਪਣਾ ਗਿਆਨ ਕਿਸੇ ’ਤੇ ਵੀ ਪ੍ਰਗਟ ਨਹੀਂ ਕਰਦਾ।
٢٧ إِلَّا مَنِ ارْتَضَىٰ مِنْ رَسُولٍ فَإِنَّهُ يَسْلُكُ مِنْ بَيْنِ يَدَيْهِ وَمِنْ خَلْفِهِ رَصَدًا
27 ਛੁੱਟ ਉਸ ਰਸੂਲ ਤੋਂ ਜਿਸ ਨੂੰ ਉਹ (ਪਰੋਖ ਦਾ ਗਿਆਨ ਦੇਣਾਂ) ਪਸੰਦ ਕਰੇ, ਫੇਰ ਉਸ (ਰਸੂਲ) ਦੇ ਅੱਗੇ-ਪਿੱਛੇ ਰਾਖੇ ਨਿਯੁਕਤ ਕਰ ਦਿੰਦਾ ਹੈ।
٢٨ لِيَعْلَمَ أَنْ قَدْ أَبْلَغُوا رِسَالَاتِ رَبِّهِمْ وَأَحَاطَ بِمَا لَدَيْهِمْ وَأَحْصَىٰ كُلَّ شَيْءٍ عَدَدًا
28 ਤਾਂ ਜੋ ਉਹ ਜਾਣ ਲਵੇ ਕਿ ਉਹਨਾਂ ਰਸੂਲਾਂ ਨੇ ਆਪਣੇ ਰੱਬ ਦੇ ਸੁਨੇਹੇ ਨੂੰ (ਲੋਕਾਂ ਤੱਕ) ਪਹੁੰਚਾ ਦਿੱਤਾ ਹੈ ਅਤੇ ਉਸ ਨੇ ਉਹਨਾਂ ਦੇ ਆਲੇ-ਦੁਆਲੇ ਘੇਰਾ ਪਾਇਆ ਹੋਇਆ ਹੈ ਅਤੇ ਉਹ ਨੇ ਹਰ ਚੀਜ਼ ਦੀ ਗਿਣਤੀ ਕਰ ਰੱਖੀ ਹੈ।